ਜਲੰਧਰ(ਧਵਨ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਨਾਲ ਜੋੜਨ ਦੀ ਨਵੀਂ ਰਣਨੀਤੀ 'ਤੇ ਕੰਮ ਕਰ ਰਹੇ ਹਨ। 2014 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਵਾਸੀ ਭਾਰਤੀਆਂ ਵਲੋਂ ਭਰਪੂਰ ਸਮਰਥਨ ਮਿਲਿਆ ਸੀ ਪਰ ਪਿਛਲੇ ਕੁਝ ਸਮੇਂ ਤੋਂ ਪ੍ਰਵਾਸੀ ਭਾਰਤੀਆਂ ਦਾ ਵੀ ਮੋਦੀ ਸਰਕਾਰ ਤੋਂ ਮੋਹ ਭੰਗ ਹੋ ਰਿਹਾ ਹੈ। ਇਸ ਨੂੰ ਦੇਖਦੇ ਹੋਏ ਰਾਹੁਲ ਗਾਂਧੀ ਨੇ ਹੁਣ ਯੂਰਪ (ਜਰਮਨੀ), ਇੰਗਲੈਂਡ ਅਤੇ ਅਮਰੀਕਾ ਵਿਚ ਪ੍ਰਵਾਸੀ ਭਾਰਤੀਆਂ ਨਾਲ ਰੂਬਰੂ ਹੋਣ ਦਾ ਫੈਸਲਾ ਲਿਆ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਰਾਹੁਲ ਗਾਂਧੀ ਸ਼ਾਇਦ ਅਗਸਤ ਮਹੀਨੇ ਦੇ ਆਖਰੀ ਹਫਤੇ ਵਿਚ ਜਰਮਨੀ ਅਤੇ ਇੰਗਲੈਂਡ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਵਿਦੇਸ਼ੀ ਦੌਰਿਆਂ ਦੀ ਜ਼ਿੰਮੇਵਾਰੀ ਕਾਂਗਰਸ ਦੇ ਅਪ੍ਰਵਾਸੀ ਸੈੱਲ ਸਰਵੇ-ਸਰਵਾ ਦੇ ਸੈਮ ਪਿਤਰੋਦਾ ਨੇ ਪਿਛਲੇ ਦਿਨੀਂ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗ ਕੀਤੀ ਸੀ। ਜਰਮਨੀ ਅਤੇ ਇੰਗਲੈਂਡ ਵਿਚ ਅਪ੍ਰਵਾਸੀ ਪੰਜਾਬੀਆਂ ਦੀ ਬਹੁਗਿਣਤੀ ਹੈ। ਇਸ ਲਈ ਸ਼ਾਇਦ ਰਾਹੁਲ ਗਾਂਧੀ ਦੀ ਗਾਈ ਕਰਨ ਲਈ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਪਰਨੀਤ ਕੌਰ ਵੀ ਜਰਮਨੀ ਅਤੇ ਇੰਗਲੈਂਡ ਦੇ ਦੌਰੇ 'ਤੇ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਭਾਰਤ ਵਿਚ ਵਸੇ ਆਪਣੇ ਰਿਸ਼ਤੇਦਾਰਾਂ ਨੂੰ ਕਾਂਗਰਸ ਦੇ ਪੱਖ ਵਿਚ ਵੋਟਾਂ ਪਾਉਣ ਲਈ ਸੱਦਾ ਦੇ ਸਕਦੇ ਹਨ। ਇਸ ਲਈ ਅਪ੍ਰਵਾਸੀਆਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਰਾਹੁਲ ਨੇ ਹੁਣੇ ਤੋਂ ਸ਼ੁਰੂ ਕਰ ਦਿੱਤੀ ਹੈ। ਰਾਹੁਲ ਗਾਂਧੀ ਜਰਮਨੀ ਤੇ ਇੰਗਲੈਂਡ ਦੇ ਸ਼ਹਿਰ ਲੰਡਨ 'ਚ ਹੋਣ ਵਾਲੇ ਪ੍ਰੋਗਰਾਮਾਂ ਵਿਚ ਅਪ੍ਰਵਾਸੀਆਂ ਦੇ ਸਾਹਮਣੇ ਕਾਂਗਰਸ ਦਾ ਪੱਖ ਤਾਂ ਰੱਖਣਗੇ ਹੀ ਪਰ ਨਾਲ ਹੀ ਉਹ ਅਪ੍ਰਵਾਸੀਆਂ ਨੂੰ ਦੱਸਣਗੇ ਕਿ ਜੇਕਰ ਕੇਂਦਰ ਵਿਚ 2019 'ਚ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਦੀ ਸਰਕਾਰ ਬਣਦੀ ਹੈ ਤਾਂ ਉਸ ਸਥਿਤੀ ਵਿਚ ਕਾਂਗਰਸ ਅਪ੍ਰਵਾਸੀਆਂ ਅਤੇ ਦੇਸ਼ ਦੇ ਕਲਿਆਣ ਲਈ ਕੀ-ਕੀ ਕਦਮ ਉਠਾਏਗੀ।
ਰਾਹੁਲ ਦੀਆਂ ਮੀਟਿੰਗਾਂ ਨੂੰ ਸਫਲ ਬਣਾਉਣ ਦੀ ਜ਼ਿੰਮੇਦਾਰੀ ਪ੍ਰਵਾਸੀ ਪੰਜਾਬੀਆਂ ਨੂੰ ਮਿਲੀ
ਰਾਹੁਲ ਗਾਂਧੀ ਦੇ ਇੰਗਲੈਂਡ ਅਤੇ ਯੂਰਪ ਦੇ ਦੌਰੇ ਨੂੰ ਸਫਲ ਬਣਾਉਣ ਲਈ ਕਾਂਗਰਸ ਦੇ ਓਵਰਸੀਜ਼ ਸੈੱਲ ਦੇ ਸਰਵੇ-ਸਰਵਾ ਸੈਮ ਪਿਤਰੋਦਾ ਨੇ ਜਰਮਨੀ ਅਤੇ ਇੰਗਲੈਂਡ ਵਿਚ ਜ਼ਿੰਮੇਦਾਰੀਆਂ ਵੀ ਤੈਅ ਕਰ ਦਿੱਤੀਆਂ ਹਨ। ਰਾਹੁਲ ਦੇ ਦੌਰੇ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਯੂਰਪ ਅਤੇ ਇੰਗਲੈਂਡ ਵਿਚ ਵਸੇ ਅਪ੍ਰਵਾਸੀ ਪੰਜਾਬੀਆਂ ਦੇ ਹੱਥਾਂ ਵਿਚ ਹੀ ਰਹੇਗੀ। ਇੰਗਲੈਂਡ ਦੇ ਸ਼ਹਿਰ ਲੰਡਨ ਵਿਚ ਹੋਣ ਵਾਲੇ ਪ੍ਰੋਗਰਾਮ ਲਈ ਕਮਲ ਧਾਲੀਵਾਲ ਨੂੰ ਮੀਟਿੰਗਾਂ ਕਰਨ ਅਤੇ ਸਥਾਨ ਦੀ ਚੋਣ ਕਰਨ ਦੇ ਸਬੰਧ ਵਿਚ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਇੰਡੀਅਨ ਓਵਰਸੀਜ਼ ਕਾਂਗਰਸ ਇੰਗਲੈਂਡ ਦੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੂੰ ਲੰਡਨ ਅਤੇ ਆਸਪਾਸ ਵਸੇ ਅਪ੍ਰਵਾਸੀ ਭਾਰਤੀਆਂ ਨੂੰ ਰਾਹੁਲ ਦੀ ਸਭਾ ਵਿਚ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਨਰਿੰਦਰ ਪਵਾਰ ਵਲੋਂ ਲਾਈ ਗਈ ਹੈ। ਜਰਮਨੀ ਲਈ ਰਾਜਵਿੰਦਰ ਸਿੰਘ ਨੂੰ ਸਮੁੱਚੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਰਮਨੀ ਦੇ ਰਾਸ਼ਟਰਪਤੀ ਨਾਲ ਮੀਟਿੰਗ ਦੀ ਜ਼ਿੰਮੇਵਾਰੀ ਸਿਆਸੀ ਸਲਾਹਕਾਰ ਸਾਕਸ਼ੀ ਅਰੋੜਾ ਨੂੰ ਦਿੱਤੀ ਗਈ ਹੈ। ਇਸ ਤਰ੍ਹਾਂ ਬਰਲਿਨ ਵਿਚ ਹੋਣ ਵਾਲੀ ਮੀਟਿੰਗ ਦੀ ਜ਼ਿੰਮੇਵਾਰੀ ਅਵਤਾਰ ਸਿੰਘ, ਹਰਜਿੰਦਰ ਸਿੰਘ ਚਾਹਲ ਅਤੇ ਹਰਦੀਪ ਸਿੰਘ ਜਵੰਧਾ ਦੇ ਹੱਥਾਂ ਵਿਚ ਕੇਂਦ੍ਰਿਤ ਰਹੇਗੀ।
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਦੇਵੇਗੀ 395 ਕਰੋੜ ਦੀ ਸਬਸਿਡੀ : ਅਮਰਿੰਦਰ
NEXT STORY