ਅੰਮ੍ਰਿਤਸਰ, (ਸਰਬਜੀਤ/ਕਮਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੱਥਾ ਟੇਕਿਆ।
ਰਾਹੁਲ ਗਾਂਧੀ ਕਾਫੀ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹੇ, ਜਿਸ ਦੌਰਾਨ ਉਨ੍ਹਾਂ ਨੇ ਪਰਿਕਰਮਾ ਵਿਚ ਸਥਿਤ ਪਾਣੀ ਦੀ ਛਬੀਲ ’ਤੇ ਸੇਵਾ ਕੀਤੀ ਅਤੇ ਗੁਰੂ ਘਰ ਵਿਖੇ ਆਏ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ।
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਾਫੀ ਦੇਰ ਰਹੇ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਸ਼੍ਰੀ ਰਾਹੁਲ ਗਾਂਧੀ ਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਜ਼ਿਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਭਗਵੰਤ ਪਾਲ ਸਿੰਘ ਸੱਚਰ, ਦਿਨੇਸ਼ ਬੱਸੀ, ਸਾਬਕਾ ਵਿਧਾਇਕ ਸੁਨੀਲ ਦੱਤੀ, ਮਮਤਾ ਦੱਤਾ ਅਤੇ ਜੁਗਲ ਕਿਸ਼ੋਰ ਸ਼ਰਮਾ ਨੇ ਸ਼ਾਨਦਾਰ ਸਵਾਗਤ ਕੀਤਾ।
ਇਥੇ ਉਨ੍ਹਾਂ ਨੇ ਮੱਥਾ ਟੇਕਣ ਤੋਂ ਬਾਅਦ ਭਾਂਡੇ ਧੋਣ, ਜੋੜੇ ਸਾਂਭਣ ਅਤੇ ਪਾਣੀ ਪਿਆਉਣ ਦੀ ਸੇਵਾ ਕੀਤਾ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਏਅਰਪੋਰਟ 'ਤੇ ਪਹੁੰਚਣ 'ਤੇ ਕਾਂਗਰਸ ਆਗੂਆਂ ਨੇ ਨਿੱਘਾ ਸਵਾਗਤ ਕੀਤਾ।
ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਡਿਪਟੀ ਸੀ.ਐੱਮ. ਓਮ ਪ੍ਰਕਾਸ਼ ਸੋਨੀ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਸਾਬਕਾ ਕੌਂਸਲਰ ਕੰਵਲਜੀਤ ਸਿੰਘ ਲੱਕੀ ਸਮੇਤ ਹੋਰ ਨੇਤਾ ਪਹੁੰਚੇ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਵਾਲੀਆਂ ਹਨ ਜਿਨ੍ਹਾਂ ਦਾ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ। ਅਜਿਹੇ 'ਚ ਰਾਹੁਲ ਗਾਂਧੀ ਦੇ ਇਸ ਪੰਜਾਬ ਦੌਰੇ ਨੂੰ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਵੱਡੀ ਖ਼ਬਰ ; ਦਮੋਰੀਆ ਪੁਲ 3 ਮਹੀਨੇ ਲਈ ਹੋਇਆ ਬੰਦ
NEXT STORY