ਜਲੰਧਰ (ਵੈੱਬ ਡੈਸਕ, ਰਾਹੁਲ ਕਾਲਾ)-ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਜਲੰਧਰ ’ਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਾਡੇ ਲਈ ਇਕ ਸੂਬਾ ਨਹੀਂ ਸਗੋਂ ਵਿਚਾਰਧਾਰਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਚੋਣਾਂ ਨਹੀਂ ਸਗੋਂ ਪੰਜਾਬ ਦੇ ਭਵਿੱਖ ਦਾ ਸਵਾਲ ਹੈ। ਪੰਜਾਬ ਕਿਸ ਡਾਇਰੈਕਸ਼ਨ ਤੇ ਰਸਤੇ ’ਤੇ ਅੱਗੇ ਵਧੇਗਾ, ਇਹ ਸਵਾਲ ਹੈ। ਰਾਹੁਲ ਨੇ ਕਿਹਾ ਕਿ ਕਾਂਗਰਸ ਪਾਰਟੀ ਲਈ ਪੰਜਾਬ ਇਕ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਡੇ ਲਈ ਸੋਚ ਤੇ ਭਾਈਚਾਰਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਬਿਆਨ
ਕਾਂਗਰਸ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਇਕ ਵਿਚਾਰਧਾਰਾ ਹੈ, ਜਿਸ ਨੇ ਅੰਗਰੇਜ਼ਾਂ ਨੂੰ ਹਰਾ ਕੇ ਇਕ ਦੇਸ਼ ਬਣਾਇਆ ਹੈ। ਪੰਜਾਬ ’ਚੋਂ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ ਚਾਹੇ ਇਸ ਲਈ ਜਾਨ ਹੀ ਕਿਉਂ ਨਾ ਦੇਣੀ ਪਵੇ। ਅਸੀਂ ਲੋਕਾਂ ਨੂੰ ਇਕਜੁੱਟ ਕਰਨਾ ਜਾਣਦੇ ਹਾਂ। ਪੰਜਾਬ ’ਚ ਸ਼ਾਂਤੀ ਲਈ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਆਪਣਾ ਖ਼ੂਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮਨਮੋਹਨ ਸਿੰਘ ਤੋਂ ਬਹੁਤ ਕੁਝ ਸਿੱਖਿਆ ਹੈ। ਉਹ ਔਰਤਾਂ ਨੂੰ ਸਮਰਪਿਤ ਮੈਨੀਫੈਸਟੋ ਬਣਾਉਣਗੇ, ਜਿਸ ’ਚ ਉਨ੍ਹਾਂ ਲਈ 3-4 ਵਾਅਦਿਆਂ ਲਈ ਸਲਾਹ ਦਿੱਤੀ ਗਈ ਹੈ। ਅਸੀਂ ਮਾਤਾਵਾਂ ਤੇ ਭੈਣਾਂ ਦੀ ਜ਼ਿੰਦਗੀ ਬਦਲਣ ਵਾਲਾ ਮੈਨੀਫੈਸਟੋ ਬਣਾਵਾਂਗੇ ਕਿਉਂਕਿ ਉਹ ਪੰਜਾਬ ਤੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ। ਰਾਹੁਲ ਨੇ ਕਿਹਾ ਕਿ ਉਹ ਔਰਤਾਂ ਲਈ ਕ੍ਰਾਂਤੀਕਾਰੀ ਫ਼ੈਸਲੇ ਲੈਣਗੇ। ਉਹ ਪੰਜਾਬ ’ਚ ਐਵੋਲਿਊਸ਼ਨ ਨਹੀਂ ਸਗੋਂ ਰੈਵੋਲਿਊਸ਼ਨ ਚਾਹੁੰਦੇ ਹਨ।
ਰਾਹੁਲ ਗਾਂਧੀ ਦਾ ਅਹਿਮ ਬਿਆਨ, ਕਿਹਾ-ਕਾਂਗਰਸੀ ਕਾਰਕੁਨਾਂ ਤੋਂ ਪੁੱਛ ਕੇ ਤੈਅ ਕਰਾਂਗੇ CM ਦਾ ਚਿਹਰਾ
NEXT STORY