ਨਵੀਂ ਦਿੱਲੀ— ਪੰਜਾਬ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਪੰਜਾਬ ਦੇ ਲੋਕਰਾਂ ਦਾ ਧੰਨਵਾਦ ਕੀਤਾ ਹੈ। ਰਾਹੁਲ ਗਾਂਧੀ ਨੇ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਲਗਾਤਾਰ ਕਈ ਟਵੀਟ ਕੀਤੇ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ, ''ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਵਿਸ਼ਵਾਸ ਲਈ ਬਹੁਤ-ਬਹੁਤ ਧੰਨਵਾਦ। ਇਹ ਬਹੁਮਤ ਪੰਜਾਬ ਅਤੇ ਇੱਥੋਂ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਹੈ। ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ— ''ਮੈਂ ਕੈਪਟਨ ਅਮਰਿੰਦਰ ਸਿੰਘ ਅਤੇ ਸਾਰੀਆਂ ਪਾਰਟੀਆਂ ਦੇ ਵਰਕਰਾਂ ਨੂੰ ਦਿਲ ਤੋਂ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਬਿਨਾਂ ਥੱਕੇ ਕੰਮ ਕੀਤਾ। ਆਪਣੇ ਆਖਰੀ ਟਵੀਟ ਵਿਚ ਰਾਹੁਲ ਗਾਂਧੀ ਨੇ ਕਿਹਾ, ''ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਸੀਂ ਲੋਕਾਂ ਦੇ ਦਿਲ ਅਤੇ ਦਿਮਾਗ ਨੂੰ ਨਹੀਂ ਜਿੱਤ ਲੈਂਦੇ।''
ਦਸੂਹਾ ਤੋਂ ਕਾਂਗਰਸੀ ਉਮੀਦਵਾਰ ਅਰੁਣ ਡੋਗਰਾ ਰਹੇ ਜੇਤੂ
NEXT STORY