ਜਲੰਧਰ (ਧਵਨ)–ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਨੂੰ ਵੇਖਦੇ ਹੋਏ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ’ਚ ਨਾਰਾਜ਼ ਕਾਂਗਰਸੀ ਨੇਤਾਵਾਂ ਨਾਲ ਬੈਠਕਾਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸੀ ਹਲਕਿਆਂ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਨਾਰਾਜ਼ ਕਾਂਗਰਸੀ ਨੇਤਾਵਾਂ ਨੂੰ ਰਾਹੁਲ ਗਾਂਧੀ ਵੱਲੋਂ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਅੰਦਰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਹ ਖ਼ੁਦ ਨੂੰ ਇਕੱਲਾ ਮਹਿਸੂਸ ਨਾ ਕਰਨ।
ਰਾਹੁਲ ਗਾਂਧੀ ਨੇ ਇਸੇ ਕੜੀ ’ਚ ਬੁੱਧਵਾਰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਕੈਬਨਿਟ ਦਾ ਪੁਨਰ ਗਠਨ ਕਰਦੇ ਸਮੇਂ ਕੈਬਨਿਟ ’ਚ ਥਾਂ ਨਹੀਂ ਦਿੱਤੀ ਗਈ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਬਲਬੀਰ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਹਾਲੇ ਇਹ ਪਤਾ ਨਹੀਂ ਲੱਗਾ ਹੈ ਕਿ ਬਲਬੀਰ ਸਿੱਧੂ ਨਾਲ ਬੈਠਕ ’ਚ ਕਿਨ੍ਹਾਂ ਵਿਸ਼ਿਆਂ ’ਤੇ ਚਰਚਾ ਹੋਈ ਹੈ ਪਰ ਬਲਬੀਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ਰਾਹੁਲ ਗਾਂਧੀ ਨਾਲ ਪੰਜਾਬ ਦੇ ਸਿਆਸੀ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ
ਕਾਂਗਰਸੀ ਨੇਤਾਵਾਂ ਨੇ ਦੱਸਿਆ ਕਿ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਿਹਾ ਹੈ ਕਿ ਕਈ ਕਾਂਗਰਸੀ ਉਨ੍ਹਾਂ ਦੇ ਸੰਪਰਕ ’ਚ ਹਨ ਤਾਂ ਅਜਿਹੀ ਸਥਿਤੀ ’ਚ ਰਾਹੁਲ ਗਾਂਧੀ ਅਤੇ ਕਾਂਗਰਸ ਲੀਡਰਸ਼ਿਪ ਵੱਲੋਂ ਅਗਲੇ ਕੁਝ ਦਿਨਾਂ ’ਚ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਬੈਠਕਾਂ ਦਾ ਦੌਰ ਮੁੜ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਬੈਠਕਾਂ ਦਾ ਟੀਚਾ ਪਾਰਟੀ ਵਿਧਾਇਕਾਂ ਅੰਦਰ ਭਰੋਸਾ ਕਾਇਮ ਰੱਖਣਾ ਹੈ। ਭਾਵੇਂ ਇਨ੍ਹਾਂ ਬੈਠਕਾਂ ਦਾ ਟੀਚਾ ਕੁਝ ਵੀ ਹੋਵੇ ਪਰ ਪੰਜਾਬ ’ਚ ਕਾਂਗਰਸ ਦੀ ਸਿਆਸਤ ਇਕ ਵਾਰ ਮੁੜ ਗਰਮਾ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫ਼ਰੀਦਕੋਟ ’ਚ ਵਧਿਆ ਡੇਂਗੂ ਦਾ ਕਹਿਰ, ਸਿਵਲ ਹਸਪਤਾਲ ਸਟਾਫ ਦੇ 4 ਮੈਂਬਰ ਡੇਂਗੂ ਪਾਜ਼ੇਟਿਵ
NEXT STORY