ਜਲੰਧਰ (ਧਵਨ)– ਰਾਹੁਲ ਗਾਂਧੀ ਨੂੰ ਪੰਜਾਬ ’ਚ ਕਾਂਗਰਸ ’ਚ ਮੁੜ ਸੱਤਾ ’ਚ ਲਿਆਉਣ ਲਈ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅਹਿਮ ਸੁਝਾਅ ਦਿੱਤੇ ਸਨ। ਕਾਂਗਰਸ ਦੇ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਪ੍ਰਸ਼ਾਂਤ ਕਿਸ਼ੋਰ ਨੇ ਮੁੱਢਲਾ ਮੁਲਾਂਕਣ ਤਿਆਰ ਕੀਤਾ ਹੈ। ਇਸ ਦੇ ਮੁਤਾਬਕ ਇਕ ਦਰਜਨ ਤੋਂ ਵੱਧ ਕਾਂਗਰਸ ਵਿਧਾਇਕਾਂ ਪ੍ਰਤੀ ਜਨਤਾ ’ਚ ਨਾਰਾਜ਼ਗੀ ਪਾਈ ਜਾ ਰਹੀ ਹੈ। ਜੇ ਕਾਂਗਰਸ ਇਨ੍ਹਾਂ ਵਿਧਾਇਕਾਂ ਦੇ ਸਥਾਨ ’ਤੇ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ’ਚ ਉਤਾਰਦੀ ਹੈ ਤਾਂ ਉਸ ਸਥਿਤੀ ’ਚ ਇਹ ਸੀਟਾਂ ਜਿੱਤ ਸਕਦੀ ਹੈ।
ਇਹ ਵੀ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਐਲਾਨ, ਕਿਹਾ-ਮੈਂ ਅਤੇ ਬ੍ਰਹਮਪੁਰਾ ਨਹੀਂ ਲੜਾਂਗੇ ਕੋਈ ਵੀ ਚੋਣ
ਪ੍ਰਸ਼ਾਂਤ ਕਿਸ਼ੋਰ ਅਤੇ ਰਾਹੁਲ ਗਾਂਧੀ ਦਰਮਿਆਨ ਹੋਈ ਬੈਠਕ ’ਚ ਪੰਜਾਬ ’ਚ ਚੋਣ ਨੂੰ ਜਿੱਤਣ ਦੇ ਮਾਮਲੇ ’ਤੇ ਚਰਚਾ ਹੁੰਦੀ ਰਹੀ। ਦੱਸਿਆ ਜਾਂਦਾ ਹੈ ਕਿ ਭਾਂਵੇ ਵਿਧਾਨ ਸਭਾ ਚੋਣਾਂ ਹਾਲੇ 7-8 ਮਹੀਨੇ ਅੱਗੇ ਹਨ, ਇਸ ਲਈ ਹੁਣ ਉਹ ਸਬੰਧਤ ਕਾਂਗਰਸੀ ਵਿਧਾਇਕ ਮਿਹਨਤ ਕਰਕੇ ਆਪਣੀ ਸਥਿਤੀ ਨੂੰ ਸੁਧਾਰਨ ’ਚ ਸਫ਼ਲ ਹੁੰਦੇ ਹਨ ਤਾਂ ਕਾਂਗਰਸ ਲੀਡਰਸ਼ਿਪ ਵੱਲੋਂ ਉਨ੍ਹਾਂ ਦੀ ਟਿਕਟ ਕੱਟਣ ਦੇ ਮਾਮਲੇ ’ਚ ਮੁੜ ਵਿਚਾਰ ਕੀਤਾ ਜਾ ਸਕਦਾ ਹੈ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਪ੍ਰਸ਼ਾਂਤ ਕਿਸ਼ੋਰ ਦਾ ਕੰਮ ਸਿਰਫ਼ ਆਪਣੇ ਸੁਝਾਅ ਰਾਹੁਲ ਗਾਂਧੀ ਤੱਕ ਪਹੁੰਚਾਉਣਾ ਹੈ। ਹੁਣ ਇਨ੍ਹਾਂ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾਂਦੀਆਂ ਹਨ ਜਾਂ ਨਹੀਂ, ਇਸ ਦਾ ਫੈਸਲਾ ਚੋਣਾਂ ਦੇ ਨੇੜੇ ਸੋਨੀਆਂ ਅਤੇ ਰਾਹੁਲ ਗਾਂਧੀ ਵਲੋਂ ਕੀਤਾ ਜਾਏਗਾ।
ਇਹ ਵੀ ਪੜ੍ਹੋ: ਨੂਰਮਹਿਲ: ਪਤਨੀ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਲੱਗਾ ਸਦਮਾ, ਦੋ ਬੱਚਿਆਂ ਸਮੇਤ ਪਤੀ ਨੇ ਖ਼ੁਦ ਵੀ ਨਿਗਲਿਆ ਜ਼ਹਿਰ
ਹਾਲੇ ਚੋਣਾਂ ’ਚ ਸਮਾਂ ਬਾਕੀ ਹੈ ਅਤੇ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਗਲੇ ਕੁਝ ਮਹੀਨਿਆਂ ’ਚ ਪੰਜਾਬ ’ਚ ਮਜ਼ਬੂਤ ਉਮੀਦਵਾਰਾਂ ਨੂੰ ਲੈ ਕੇ ਸਰਵੇ ਕਰਵਾਉਣਾ ਹੈ। ਜੇ ਇਨ੍ਹਾਂ ਸਰਵੇ ’ਚ ਵੀ ਸਬੰਧਤ ਵਿਧਾਇਕਾਂ ਦੀ ਸਥਿਤੀ ’ਚ ਸੁਧਾਰ ਨਹੀਂ ਹੁੰਦਾ ਹੈ ਤਾਂ ਫਿਰ ਉਸ ਸਥਿਤੀ ’ਚ ਨਵੇਂ ਚਿਹਰੇ ਸਾਹਮਣੇ ਲਿਆਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚੇਗਾ। ਜਿਨ੍ਹਾਂ ਵਿਧਾਇਕਾਂ ਨੂੰ ਲੈ ਕੇ ਨਕਾਰਾਤਮਕ ਪਹਿਲੂ ਸਾਹਮਣੇ ਆਏ ਹਨ, ਉਨ੍ਹਾਂ ’ਚ ਕਈ ਵਿਧਾਇਕ ਸ਼ਹਿਰੀ ਵਿਧਾਨ ਸਭਾ ਖੇਤਰਾਂ ਨਾਲ ਸੰਬੰਧ ਰੱਖਦੇ ਹਨ। ਇਨ੍ਹਾਂ ਬਾਰੇ ਆਮ ਧਾਰਨਾ ਇਹ ਹੈ ਕਿ ਉਹ ਜਨਤਾ ਦਰਮਿਆਨ ਗਏ ਨਹੀਂ ਜਾਂ ਜਨਤਾ ਤੋਂ ਉਨ੍ਹਾਂ ਦੀ ਦੂਰੀ ਬਣੀ ਰਹੀ। ਜਨਤਾ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਬਦਲਣ ਨਾਲ ਪਾਰਟੀ ਨੂੰ ਲਾਭ ਹੋ ਸਕਦਾ ਹੈ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਰਾਹੁਲ ਅਤੇ ਪ੍ਰਸ਼ਾਂਤ ਦੀ ਬੈਠਕ ਅਤਿਅੰਤ ਅਹਿਮ ਰਹੀ ਅਤੇ ਇਸ ’ਚ ਜਿਨ੍ਹਾਂ-ਜਿਨ੍ਹਾਂ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਇਆ, ਉਨ੍ਹਾਂ ਨੂੰ ਕਾਂਗਰਸ ਲੀਡਰਸ਼ਿਪ ਵੱਲੋਂ ਆਉਣ ਵਾਲੇ ਦਿਨਾਂ ’ਚ ਲਾਗੂ ਕੀਤਾ ਜਾਏਗਾ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਦਾ ਕਾਰਡ ਦੇਣ ਆਏ ਅਣਪਛਾਤਿਆਂ ਨੇ ਪਰਿਵਾਰ ਨੂੰ ਬਣਾਇਆ ਬੰਧਕ, ਗਨ ਪੁਆਇੰਟ ’ਤੇ ਕੀਤੀ ਲੁੱਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੇਬਲ ਆਪ੍ਰੇਟਰ ਦੇ ਕਰਿੰਦੇ ਨੇ ਬੱਸ ਸਟੈਂਡ ਸਾਹਮਣੇ ਹੋਟਲ ’ਚ ਕੀਤੀ ਖੁਦਕੁਸ਼ੀ
NEXT STORY