ਜਲੰਧਰ (ਧਵਨ)– ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਰਮਿਆਨ ਸ਼ੁੱਕਰਵਾਰ ਦਿੱਲੀ ’ਚ ਇਕ ਘੰਟਾ ਬੈਠਕ ਹੋਈ, ਜਿਸ ਦੌਰਾਨ ਪੰਜਾਬ ਦੀ ਸਿਆਸੀ ਸਥਿਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹੁਲ ਅਤੇ ਪ੍ਰਿਯੰਕਾ ਬੀਤੇ ਦਿਨੀਂ ਚੰਡੀਗੜ੍ਹ ਤੋਂ ਜਾਖੜ ਨੂੰ ਆਪਣੇ ਨਾਲ ਹੀ ਦਿੱਲੀ ਲੈ ਕੇ ਆਏ ਸਨ। ਰਾਹੁਲ ਨੇ ਸ਼ੁੱਕਰਵਾਰ ਜਾਖੜ ਨਾਲ ਬੈਠਕ ’ਚ ਉਨ੍ਹਾਂ ਦੀ ਨਾਰਾਜ਼ਗੀ ਨੂੰ ਦੂਰ ਕਰਨ ’ਚ ਸਫ਼ਲਤਾ ਹਾਸਲ ਕੀਤੀ। ਜਾਖੜ ਨੇ ਰਾਹੁਲ ਨੂੰ ਕਿਹਾ ਕਿ ਉਹ ਕੇਂਦਰੀ ਸਿਆਸਤ ’ਚ ਨਹੀਂ ਆਉਣਾ ਚਾਹੁੰਦੇ। ਉਹ ਪੰਜਾਬ ’ਚ ਰਹਿ ਕੇ ਕੰਮ ਕਰਨਾ ਚਾਹੁੰਦੇ ਹਨ। ਜਾਖੜ ਨੂੰ ਮੁੜ ਉੱਪ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਗਈ ਪਰ ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਸਰਕਾਰ ’ਚ ਸ਼ਾਮਲ ਨਹੀਂ ਹੋਣਗੇ। ਜਾਖੜ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੁੰਦਾ ਹਾਂ।
ਇਹ ਵੀ ਪੜ੍ਹੋ : ਫਗਵਾੜਾ ਵਿਖੇ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਝਗੜੇ ਦੌਰਾਨ 1 ਵਿਅਕਤੀ ਦੀ ਮੌਤ
ਮੰਨਿਆ ਜਾਂਦਾ ਹੈ ਕਿ ਰਾਹੁਲ ਗਾਂਧੀ ਵੱਲੋਂ ਜਲਦੀ ਹੀ ਜਾਖੜ ਨੂੰ ਕੋਈ ਅਹਿਮ ਅਹੁਦਾ ਦਿੱਤਾ ਜਾਵੇਗਾ। ਇਸ ’ਚ ਪੰਜਾਬ ਕੰਪੇਨ ਕਮੇਟੀ ਜਾਂ ਪੰਜਾਬ ਕਾਂਗਰਸ ਟਿਕਟ ਵੰਡ ਕਮੇਟੀ ਦਾ ਚੇਅਰਮੈਨ ਬਣਾਇਆ ਜਾਣਾ ਵਿਚਾਰ ਅਧੀਨ ਹੈ। ਪੰਜਾਬ ’ਚ ਸਰਕਾਰ ਨੂੰ ਲੈ ਕੇ ਹੀ ਰਾਹੁਲ ਨੇ ਜਾਖੜ ਨਾਲ ਵਿਚਾਰ-ਵਟਾਂਦਰਾ ਕੀਤਾ। ਰਾਹੁਲ ਅਤੇ ਜਾਖੜ ਦੀ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਸਮੇਂ ’ਚ ਜਾਖੜ ਨੂੰ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਚਰਚਾ ਚੱਲੀ ਸੀ ਪਰ ਬਾਅਦ ’ਚ ਇਹ ਫ਼ੈਸਲਾ ਹੋਇਆ ਕਿ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਇਹ ਅਹੁਦਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰੱਖੀ ਦਿਲੀ ਇੱਛਾ, ਸਰਕਾਰ ਤੋਂ ਮੰਗੀਆਂ ਮੁੱਖ ਮੰਤਰੀ ਵਰਗੀਆਂ ਸਹੂਲਤਾਂ
ਜਾਖੜ ਨੇ ਕਿਹਾ ਕਿ ਉਹ ਪੰਜਾਬ ’ਚ ਚੰਨੀ ਨੂੰ ਸਹਿਯੋਗ ਦੇਣਗੇ। ਨਾਲ ਹੀ ਸਰਕਾਰ ਨੂੰ ਸਮੇਂ-ਸਮੇਂ ’ਤੇ ਆਪਣੇ ਵਿਚਾਰਾਂ ਤੋਂ ਜਾਣੂ ਕਰਵਾਉਂਦੇ ਰਹਿਣਗੇ ਤਾਂ ਜੋ ਪਾਰਟੀ ਅਤੇ ਸਰਕਾਰ ’ਚ ਮਜ਼ਬੂਤੀ ਬਣੀ ਰਹੇ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਾਖੜ ਨਾਲ ਚਰਚਾ ਕੀਤੀ। ਜਾਖੜ ਨੇ ਰਾਹੁਲ ਨੂੰ ਕਿਹਾ ਕਿ ਉਹ ਬਿਨਾਂ ਸਵਾਰਥ ਪਾਰਟੀ ਦੀ ਸੇਵਾ ਕਰਨਗੇ। ਉਨ੍ਹਾਂ ਦੇ ਮਨ ’ਚ ਕੋਈ ਨਾਰਾਜ਼ਗੀ ਨਹੀਂ ਹੈ। ਉਹ ਚਾਹੁੰਦੇ ਹਨ ਕਿ ਕਾਂਗਰਸ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਆਪਣੇ ਦਮ ’ਤੇ ਪੂਰਨ ਬਹੁਮਤ ਹਾਸਲ ਕਰੇ। ਮੰਨਿਆ ਜਾਂਦਾ ਹੈ ਕਿ ਉਕਤ ਬੈਠਕ ਬਹੁਤ ਵਧੀਆ ਮਾਹੌਲ ’ਚ ਹੋਈ। ਹੁਣ ਇਹ ਗੱਲ ਸਾਫ ਹੋ ਗਈ ਹੈ ਕਿ ਜਾਖੜ ਦੀ ਰਾਹੁਲ ਅਤੇ ਪ੍ਰਿਯੰਕਾ ਦੋਹਾਂ ਨਾਲ ਕਾਫ਼ੀ ਨੇੜਤਾ ਹੈ। ਪੰਜਾਬ ਨਾਲ ਜੁੜੇ ਕਈ ਨਾਜ਼ੁਕ ਮਸਲਿਆਂ ’ਤੇ ਵੀ ਜਾਖੜ ਨੇ ਰਾਹੁਲ ਨੂੰ ਅਹਿਮ ਸੁਝਾਅ ਦਿੱਤੇ।
ਇਹ ਵੀ ਪੜ੍ਹੋ : ਸੁਖਬੀਰ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਅਕਾਲੀਆਂ ਨੂੰ ਅੰਦਰ ਕਰਨ ਲਈ ਹੋ ਰਹੀ ਅਫ਼ਸਰਾਂ ਦੀ ਅਦਲਾ-ਬਦਲੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟੈਕਸ ਮਾਫੀਆ ਖ਼ਿਲਾਫ਼ ਮੋਬਾਇਲ ਵਿੰਗ ਦੀ ਕਾਰਵਾਈ, 10 ਲੱਖ ਦੇ ਮੈਟਲ ਸਕਰੈਪ ਸਮੇਤ ਕਈ ਵਾਹਨ ਜ਼ਬਤ
NEXT STORY