ਚੰਡੀਗੜ੍ਹ— ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਉਨ੍ਹਾਂ ਦੀ ਮਾਤਾ ਰਾਜਮਾਤਾ ਮੋਹਿੰਦਰ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਰਾਹੁਲ ਗਾਂਧੀ ਸ਼ਨੀਵਾਰ ਨੂੰ ਕਪੂਰਥਲਾ ਹਾਊਸ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਤੇ ਉਨ੍ਹਾਂ ਨੇ ਮੁੱਖ ਮੰਤਰੀ ਨਾਲ 40 ਮਿੰਟ ਤੱਕ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਰਾਜਮਾਤਾ ਦੇ ਦਿਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜ਼ਾਹਿਰ ਕੀਤੀ। ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਵੀ ਰਾਜਮਾਤਾ ਦੇ ਦਿਹਾਂਤ 'ਤੇ ਦੁੱਖ ਵਿਅਕਤ ਕੀਤਾ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਦੁੱਖ ਪ੍ਰਟਾਉਂਦੇ ਹੋਏ ਕਿਹਾ ਕਿ ਮਾਂ-ਪਿਓ ਦੀ ਕਮੀ ਕਦੇ ਪੂਰੀ ਨਹੀਂ ਕੀਤੀ ਜਾ ਸਕਦੀ ਤੇ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੀ ਹਮਦਰਦੀ ਕੈਪਟਨ ਅਮਰਿੰਦਰ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ।
ਰਾਜੇਸ਼ ਅਗਰਵਾਲ ਮੁੱਖ ਮੰਤਰੀ ਦੀ ਸੁਰੱਖਿਆ ਦੇ ਆਈ.ਜੀ. ਵਜੋਂ ਪਦਉਨਤ
NEXT STORY