ਅੰਮ੍ਰਿਤਸਰ (ਜ.ਬ.) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਆਪਣੇ ਨੇੜੇ ਕਿਸੇ ਵੀ ਆਗੂ ਨੂੰ ਢੁੱਕਣ ਨਹੀਂ ਦਿੱਤਾ। ਪਹਿਲੇ ਦਿਨ ਦੀ ਫੇਰੀ ਦੌਰਾਨ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲਿਆਂ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ ਹੀ ਦਿਖਾਈ ਦਿੰਦੇ ਰਹੇ, ਜੋ ਉਨ੍ਹਾਂ ਨੂੰ ਦਰਬਾਰ ਸਾਹਿਬ ’ਚ ਥਾਂ-ਥਾਂ ’ਤੇ ਬਰੀਫ ਕਰਦੇ ਰਹੇ। ਉਹ ਸ੍ਰੀ ਗੁਰੂ੍ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਹੀ ਉਨ੍ਹਾਂ ਦੇ ਨਾਲ ਚੱਲ ਰਹੇ ਸਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਉਨ੍ਹਾਂ ਦਾ ਗੁਰੂ ਦੀ ਨਗਰੀ ’ਤੇ ਨਿੱਘਾ ਸਵਾਗਤ ਕੀਤਾ। ਇਸ ਸਮੇਂ ਹੋਰ ਵੀ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਲਈ ਇੱਥੇ ਪੁੱਜੇ ਸਨ, ਜਿਨ੍ਹਾਂ ’ਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਮੇਤ ਅੰਮ੍ਰਿਤਸਰ ਦੀ ਲੀਡਰਸ਼ਿਪ ਵੀ ਸੀ। ਕਾਂਗਰਸ ਪ੍ਰਧਾਨ ਵੱਲੋਂ ਵੀ ਟਵੀਟ ਕਰ ਕੇ ਕਾਂਗਰਸੀ ਆਗੂਆਂ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਦੂਰ ਹੀ ਰਹਿਣ ਦੀ ਹਦਾਇਤ ਕੀਤੀ ਹੋਈ ਸੀ।
ਇਸ ਦੇ ਬਾਵਜੂਦ ਕਈ ਸੀਨੀਅਰ ਕਾਂਗਰਸੀ ਉਨ੍ਹਾਂ ਦੇ ਆਲੇ-ਦੁਆਲੇ ਮੰਡਰਾਉਂਦੇ ਨਜ਼ਰ ਆ ਰਹੇ ਸਨ। ਰਾਹੁਲ ਗਾਂਧੀ ਜਿਉਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕੰਪਲੈਕਸ ’ਚ ਪੁੱਜੇ ਤਾਂ ਉਨ੍ਹਾਂ ਨਾਲ ਸਿਰਫ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲਿਆਂ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ ਹੀ ਸਨ।
ਇਹ ਵੀ ਪੜ੍ਹੋ : ਕਰਨਾਲ ਤੋਂ ਆਇਆ ਸਾਢੇ 3 ਸਾਲ ਦਾ ਟੌਮੀ ਕਰੇਗਾ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਸੁਰੱਖਿਆ
ਰਾਹੁਲ ਗਾਂਧੀ ਦੇ ਨਾਲ-ਨਾਲ ਚਲ ਰਹੇ ਸਰਬਜੋਤ ਸਿੰਘ ਬਹਿਲ ਦੀ ਹਾਜ਼ਰੀ ਚਰਚਾ ਦਾ ਵਿਸ਼ਾ ਬਣ ਗਈ, ਜਿਸ ਤੋਂ ਸਪਸ਼ਟ ਪਤਾ ਲੱਗ ਰਿਹਾ ਸੀ ਕਿ ਉਹ ਆਪਣੀ ਦਰਬਾਰ ਸਾਹਿਬ ਦੀ ਫੇਰੀ ਨੂੰ ਸਿਆਸੀ ਰੰਗਤ ਨਹੀਂ ਦੇਣੀ ਚਾਹੁੰਦੇ ਸਨ। ਉਨ੍ਹਾਂ ਨੇ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਕਿਸੇ ਵੀ ਕਾਂਗਰਸੀ ਆਗੂ ਨੂੰ ਆਪਣੇ ਨੇੜੇ ਫੜਕਣ ਵੀ ਨਹੀਂ ਦਿੱਤਾ, ਜਦੋਂ ਕਿ ਦਰਬਾਰ ਸਾਹਿਬ ਵਿਖੇ ਵੀ ਉਨ੍ਹਾਂ ਦਾ ਸਵਾਗਤ ਕਰਨ ਵਾਲੇ ਕਈ ਸੀਨੀਅਰ ਕ ਕਾਂਗਰਸੀ ਆਗੂ ਆਪਣੇ ਲਾਮ-ਲਸ਼ਕਰ ਨਾਲ ਉਨ੍ਹਾਂ ਤੋਂ ਪਹਿਲਾਂ ਹੀ ਉੱਥੇ ਪੁੱਜੇ ਹੋਏ ਸਨ । ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਹੀ ਉਨ੍ਹਾਂ ਨਾਲ ਚੱਲ ਰਹੇ ਪ੍ਰੋਫੈਸਰ ਬਹਿਲ ਬੜੀ ਗੰਭੀਰਤਾ ਨਾਲ ਰਾਹੁਲ ਨਾਲ ਵਿਚਾਰ -ਵਟਾਂਦਰਾਂ ਕਰਦੇ ਨਜ਼ਰ ਆ ਰਹੇ ਸਨ। ਜਦੋਂ ਉਹ ਬਰਤਨਾਂ ਦੀ ਸੇਵਾ ਕਰ ਰਹੇ ਸਨ ਤਾਂ ਉਸ ਸਮੇਂ ਵੀ ਪ੍ਰੋਫੈਸਰ ਬਹਿਲ ਉਨ੍ਹਾਂ ਦੇ ਬਿਲਕੁਲ ਨਾਲ ਹੀ ਸਨ ।
ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ
NEXT STORY