ਨੈਸ਼ਨਲ ਡੈਸਕ: ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਨਾਲ ਬੇਇਨਸਾਫ਼ੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਦੇ ਹੌਂਸਲੇ ਤੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਅਜਿਹੀ ਸਥਿਤੀ ਵਿਚ ਪ੍ਰਧਾਨ ਮੰਤਰੀ ਵੱਲੋਂ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਸ਼ੁਰੂਆਤੀ ਰਾਹਤ ਪੈਕੇਜ ਪੰਜਾਬ ਦੇ ਲੋਕਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੱਖਾਂ ਘਰ ਤਬਾਹ ਹੋ ਗਏ, 400,000 ਏਕੜ ਤੋਂ ਵੱਧ ਜ਼ਮੀਨ 'ਤੇ ਫਸਲਾਂ ਤਬਾਹ ਹੋ ਗਈਆਂ ਹਨ ਅਤੇ ਵੱਡੀ ਗਿਣਤੀ ਵਿਚ ਜਾਨਵਰ ਰੁੜ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਔਖੀ ਘੜੀ ਵਿਚ ਵੀ ਸ਼ਾਨਦਾਰ ਹਿੰਮਤ ਅਤੇ ਜਜ਼ਬਾ ਦਿਖਾਇਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਲੋਕ ਪੰਜਾਬ ਨੂੰ ਮੁੜ ਤੋਂ ਖੜ੍ਹਾ ਕਰਨਗੇ, ਉਨ੍ਹਾਂ ਨੂੰ ਬੱਸ ਸਹਾਰੇ ਤੇ ਮਜ਼ਬੂਤੀ ਦੀ ਲੋੜ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਤੁਰੰਤ ਪੰਜਾਬ ਲਈ ਇਕ ਵਿਆਪਕ ਰਾਹਤ ਪੈਕੇਜ ਜਾਰੀ ਕਰਨ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ 'ਚ ਵੱਡੀ ਹਲਚਲ, ਇਸ ਆਗੂ ਦੀ ਵਾਇਰਲ ਹੋਈ ਤਸਵੀਰ ਨੇ ਲਿਆਂਦਾ ਭੂਚਾਲ
NEXT STORY