ਜਲੰਧਰ (ਧਵਨ) : ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸ਼ੁੱਕਰਵਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਸਨ। ਰਾਹੁਲ ਗਾਂਧੀ ਨੇ ਸੂਬੇ ਦੇ 3 ਪ੍ਰਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ’ਚ ਜਾਣਾ ਹੈ।
ਇਨ੍ਹਾਂ 3 ਜ਼ਿਲ੍ਹਿਆਂ ’ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਐੱਸ. ਐੱਸ. ਪੀ. ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜ਼ਬੂਤ ਹੋਵੇ ਕਿਉਂਕਿ ਟਰੈਕਟਰ ’ਤੇ ਰਾਹੁਲ ਗਾਂਧੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਵਿਰਾਜਮਾਨ ਹੋਣਗੇ।
ਇਸ ਦੌਰਾਨ ਕੈਪਟਨ ਸੰਦੀਪ ਸੰਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ। ਇਸ ’ਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਬਾਰੇ ਚਰਚਾ ਹੋਈ। ਟਰੈਕਟਰ ਰੈਲੀ ਦੇ ਰਾਹ ’ਚ ਕਾਂਗਰਸੀਆਂ ਨੂੰ ਇਕੱਠਾ ਕੀਤਾ ਜਾਵੇਗਾ ਅਤੇ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨਗੇ। ਰਾਹੁਲ ਦੇ ਪ੍ਰੋਗਰਾਮ ਨੂੰ ਲੈ ਕੇ ਕਾਂਗਰਸੀਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਹੁਲ ਕਿਸਾਨਾਂ ਦੇ ਮਸਲਿਆਂ ਨੂੰ ਕੌਮੀ ਪੱਧਰ ’ਤੇ ਉਭਾਰ ਰਹੇ ਹਨ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 10 ਦੀ ਮੌਤ, 179 ਦੀ ਰਿਪੋਰਟ ਪਾਜ਼ੇਟਿਵ
NEXT STORY