ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਸ ਤਰ੍ਹਾਂ ਸਰਗਰਮੀ ਤੇਜ਼ ਹੋ ਰਹੀ ਹੈ, ਉਸੇ ਤਰ੍ਹਾਂ ਸਾਰੀਆਂ ਪਾਰਟੀਆਂ 'ਤੇ ਆਪਣੇ ਮੁੱਖ ਮੰਤਰੀ ਚਿਹਰੇ ਦੀ ਤਸਵੀਰ ਸਾਫ਼ ਕਰਨ ਦਾ ਦਬਾਅ ਵੱਧ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਬਜਾਏ ਸੁਖਬੀਰ ਸਿੰਘ ਬਾਦਲ ਵੱਲੋਂ ਖ਼ੁਦ ਹੀ ਆਪਣੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸੀ ਉਮੀਦਵਾਰਾਂ ਦੀ ਚੋਣ ਲਈ ਹਾਈਕਮਾਨ ਨੇ ਲਿਆ ਅਹਿਮ ਫ਼ੈਸਲਾ
ਉੱਥੇ ਹੀ ਦੂਜੇ ਪਾਸੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਦੇ ਚੱਲਦਿਆਂ ਅਜਿਹਾ ਐਲਾਨ ਕਰਨਾ ਫਿਲਹਾਲ ਮੁਸ਼ਕਲ ਹੋਵੇਗਾ। ਜਿੱਥੋਂ ਤੱਕ ਆਮ ਆਦਮੀ ਪਾਰਟੀ ਦਾ ਸਵਾਲ ਹੈ, ਉਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਲਗਾਤਾਰ ਕਾਂਗਰਸ ਦੇ ਫ਼ੈਸਲੇ ਦੀ ਉਡੀਕ ਕਰਨ ਦੀ ਗੱਲ ਕਹਿ ਰਹੇ ਹਨ। ਸੂਤਰਾਂ ਮੁਤਾਬਕ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੀ ਤਸਵੀਰ 3 ਜਨਵਰੀ ਨੂੰ ਮੋਗਾ 'ਚ ਹੋਣ ਜਾ ਰਹੀ ਰਾਹੁਲ ਗਾਂਧੀ ਦੀ ਰੈਲੀ 'ਚ ਸਾਫ਼ ਹੋ ਸਕਦੀ ਹੈ ਕਿਉਂਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਦੇ ਰੂਪ 'ਚ ਕੈਪਟਨ ਦੇ ਨਾਂ ਦਾ ਐਲਾਨ ਵੀ ਰਾਹੁਲ ਗਾਂਧੀ ਵੱਲੋਂ ਹੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੋਂ ਇਲਾਵਾ ਕੈਂਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦਾ ਨਾਂ ਵੀ ਦਾਅਵੇਦਾਰੀ ਦੀ ਸੂਚੀ 'ਚ ਸ਼ਾਮਲ ਹੈ, ਜਿਨ੍ਹਾਂ 'ਚੋਂ ਕਿਸੇ ਇਕ ਦੇ ਨਾਂ ਦਾ ਇਸ਼ਾਰਾ ਰਾਹੁਲ ਗਾਂਧੀ ਵੱਲੋਂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : 'ਆਪ' ਵੱਲੋਂ ਨਵਜੋਤ ਸਿੱਧੂ ਨੂੰ 'ਸਕਿਓਰਿਟੀ' ਛੱਡਣ ਦਾ ਚੈਲੰਜ, ਪੰਜਾਬ ਪੁਲਸ ਲਈ ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਨੁਸੂੁਚਿਤ ਜਾਤੀ ਦੇ ਸੀ. ਐੱਮ. ’ਤੇ ਭਾਜਪਾ ਦਾ ਯੂ-ਟਰਨ, ਅਸ਼ਵਨੀ ਸ਼ਰਮਾ ਨੇ ਦਿੱਤਾ ਵੱਡਾ ਬਿਆਨ
NEXT STORY