ਗੁਰਦਾਸਪੁਰ- ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਹਨ। ਅੰਮ੍ਰਿਤਸਰ ਤੋਂ ਬਾਅਦ ਹੁਣ ਉਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੁਰੂਚੱਕ ਪਹੁੰਚੇ। ਇੱਥੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ-ਰਾਹੁਲ ਗਾਂਧੀ ਨੇ ਪਿੰਡ ਘੋਨੇਵਾਲ ਵਿਖੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਲਈ ਸਾਰ
ਰਾਹੁਲ ਗਾਂਧੀ ਨੇ ਟਰੈਕਟਰ 'ਤੇ ਚੜ੍ਹ ਕੇ ਦੌਰਾ ਕੀਤਾ। ਇਸ ਦੌਰਾਨ ਟਰੈਕਟਰ ਰਾਜਾ ਵੜਿੰਗ ਵੱਲੋਂ ਚਲਾਇਆ ਗਿਆ, ਜਦਕਿ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਸੁਖਜਿੰਦਰ ਰੰਧਾਵਾ ਮੌਜੂਦ ਸਨ। ਹਾਲਾਂਕਿ ਖਸਤਾਹਾਲ ਸੜਕਾਂ ਕਾਰਨ ਟਰੈਕਟਰ ਵੀ ਢੰਗ ਨਾਲ ਨਾ ਚੱਲ ਸਕਿਆ, ਜਿਸ ਕਾਰਨ ਰਾਹੁਲ ਗਾਂਧੀ ਨੇ ਪੈਦਲ ਹੀ ਪਿੰਡਾਂ 'ਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਦੌਰੇ ਦੌਰਾਨ ਰਾਹੁਲ ਗਾਂਧੀ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਜ਼ਿਕਰਯੋਗ ਹੈ ਕਿ ਕਈ ਥਾਵਾਂ 'ਤੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਪਰ ਵੱਡੇ ਪੱਧਰ 'ਤੇ ਲੋਕਾਂ ਦਾ ਨੁਕਸਾਨ ਸਾਫ਼ ਦਿਖਾਈ ਦੇ ਰਿਹਾ ਹੈ। ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ, ਉੱਥੇ ਕਈ ਲੋਕਾਂ ਦੇ ਘਰ ਵੀ ਢਹਿ ਚੁੱਕੇ ਹਨ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਦੀ ਜਾਨ ਨਾਲ ਖਿਲਵਾੜ, ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰੇਆਮ ਹੋਰ ਰਹੀ ਉਲੰਘਣਾ
NEXT STORY