ਚੰਡੀਗੜ੍ਹ : ਹਰਿਆਣਾ ਦੇ ਏ. ਡੀ. ਜੀ. ਪੀ. ਆਈ. ਪੀ. ਐੱਸ. ਵਾਈ. ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਵੱਡੇ-ਵੱਡੇ ਸਿਆਸੀ ਆਗੂ ਪਹੁੰਚ ਰਹੇ ਹਨ। ਇਸ ਦੇ ਤਹਿਤ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਉਨ੍ਹਾਂ ਨੇ ਵਾਈ. ਪੂਰਨ ਕੁਮਾਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਏ. ਡੀ. ਜੀ. ਪੀ. ਦੇ ਪਰਿਵਾਰ 'ਤੇ ਬਹੁਤ ਜ਼ਿਆਦਾ ਦਬਾਅ ਹੈ। ਉਨ੍ਹਾਂ ਕਿਹਾ ਕਿ ਪੂਰਨ ਕੁਮਾਰ ਨਾਲ ਸਾਲਾਂ ਤੋਂ ਵਿਤਕਰਾ ਕੀਤਾ ਜਾ ਰਿਹਾ ਸੀ। ਇਹ ਸਿਰਫ ਇਕ ਪਰਿਵਾਰ ਦਾ ਮਾਮਲਾ ਹੈ, ਦੇਸ਼ 'ਚ ਕਰੋੜਾਂ ਦਲਿਤ ਲੋਕ ਹਨ ਅਤੇ ਉਨ੍ਹਾਂ ਨੂੰ ਗਲਤ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੈਸਜ ਜਾ ਰਿਹਾ ਹੈ ਕਿ ਤੁਸੀਂ ਕਿੰਨੇ ਵੀ ਸਫ਼ਲ ਹੋਵੇ, ਜੇਕਰ ਤੁਸੀਂ ਦਲਿਤ ਹੋ ਤਾਂ ਤੁਹਾਨੂੰ ਦਬਾਇਆ ਜਾ ਸਕਦਾ ਹੈ ਅਤੇ ਇਹ ਸਾਨੂੰ ਸਵੀਕਾਰ ਯੋਗ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਰਿਕਾਰਡ ਤੋੜ ਠੰਡ! ਜਾਰੀ ਹੋਈ ਨਵੀਂ ਭਵਿੱਖਬਾਣੀ, ਲੋਕ ਪਹਿਲਾਂ ਹੀ ਕਰ ਲੈਣ ਤਿਆਰੀ

ਰਾਹੁਲ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪਰਿਵਾਰ ਨਾਲ ਜੋ ਵਾਅਦਾ ਕੀਤਾ ਗਿਆ ਹੈ, ਉਸ ਨੂੰ ਪੂਰਾ ਕੀਤਾ ਜਾਵੇ ਅਤੇ ਪੂਰਨ ਕੁਮਾਰ ਦਾ ਅੰਤਿਮ ਸਸਕਾਰ ਕਰਵਾਇਆ ਜਾਵੇ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਹਰਿਆਣਾ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
NEXT STORY