ਚੰਡੀਗੜ੍ਹ (ਅੰਕੁਰ) : ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਰਾਸ਼ਟਰੀ ਪੱਧਰ ’ਤੇ ਸੁਰਖ਼ੀਆਂ ’ਚ ਬਣਿਆ ਹੋਇਆ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਮੰਗਲਵਾਰ ਨੂੰ ਚੰਡੀਗੜ੍ਹ ’ਚ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਰਾਹੁਲ ਗਾਂਧੀ ਦੇ ਦੌਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਸ ਨੇ ਵਾਈ. ਪੂਰਨ ਕੁਮਾਰ ਦੀ ਰਿਹਾਇਸ਼ ਸੈਕਟਰ-24 ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੱਤਰ ਲਿਖ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਚੀਮਾ, ਈ. ਟੀ. ਓ., ਭਗਤ ਵੱਲੋਂ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ. ਟੀ. ਓ., ਮੋਹਿੰਦਰ ਭਗਤ ਤੇ ਡਾ. ਰਵਜੋਤ ਸਿੰਘ ਨੇ ਆਈ. ਪੀ. ਐੱਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਰਿਕਾਰਡ ਤੋੜ ਠੰਡ! ਜਾਰੀ ਹੋਈ ਨਵੀਂ ਭਵਿੱਖਬਾਣੀ, ਲੋਕ ਪਹਿਲਾਂ ਹੀ ਕਰ ਲੈਣ ਤਿਆਰੀ
ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਕ ਕਾਬਲ ਅਫ਼ਸਰ ਨੂੰ ਜਾਤੀ ਵਿਤਕਰੇ ਦਾ ਸ਼ਿਕਾਰ ਬਣਾਇਆ ਗਿਆ ਤੇ ਇਹ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ 'ਤੇ 'ਆਪ' ਆਗੂ ਅਨੁਰਾਗ ਢਾਂਡਾ ਨੇ ਚੁੱਕੇ ਵੱਡੇ ਸਵਾਲ
NEXT STORY