ਮੋਹਾਲੀ : ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਨਸਾ ਜ਼ਿਲ੍ਹਾ ਸਥਿਤ ਪਿੰਡ ਮੂਸਾ ਜਾ ਰਹੇ ਹਨ। ਰਾਹੁਲ ਗਾਂਧੀ ਮੋਹਾਲੀ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਵੇਗੀ। ਰਾਹੁਲ ਗਾਂਧੀ ਦੀ ਆਮਦ ਨੂੰ ਦੇਖਦੇ ਹੋਏ ਸਿੱਧੂ ਮੂਸੇਵਾਲਾ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਬਾ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਤੋਂ ਬਾਅਦ ਇਹ ਘਟਨਾ ਵਾਪਰੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡੀ ਖ਼ਬਰ, ਲਾਰੈਂਸ ਬਿਸ਼ਨੋਈ ਨਾਲ ਜੁੜੇ ਸ਼ੂਟਰਾਂ ਦੀ ਹੋਈ ਸ਼ਨਾਖਤ, ਸਾਹਮਣੇ ਆਈਆਂ ਤਸਵੀਰਾਂ
ਹਮਲੇ ਵਿਚ ਮੂਸੇਵਾਲਾ ਦੇ ਦੋ ਦੋਸਤ ਵੀ ਜ਼ਖ਼ਮੀ ਹੋਏ ਹਨ, ਜੋ ਮੂਸੇਵਾਲਾ ਨਾਲ ਥਾਰ ਵਿਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਮੂਸੇਵਾਲਾ ਉਨ੍ਹਾਂ 424 ਲੋਕਾਂ ਵਿਚ ਸ਼ਾਮਲ ਸਨ, ਜਿਨ੍ਹਾਂ ਦੀ ਸੁਰੱਖਿਆ ਨੂੰ ਪੰਜਾਬ ਪੁਲਸ ਨੇ ਅਸਥਾਈ ਤੌਰ 'ਤੇ ਹਟਾ ਦਿੱਤਾ ਜਾਂ ਘਟਾ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
NEXT STORY