ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਆਲ ਇੰਡੀਆ ਨੈਸ਼ਨਲ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਦੀਨਾਨਗਰ ਵਿਚ ਰਾਵੀ ਦਰਿਆ 'ਤੇ ਮਕੋੜਾ ਪੱਤਣ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੋੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿੱਚ ਜਾਣ ਤੋਂ ਰੋਕ ਦਿੱਤਾ, ਜਿਸ ਕਾਰਨ ਰਾਹੁਲ ਗਾਂਧੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਬਹਿਸ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਰਾਹੁਲ ਗਾਂਧੀ ਨੇ ਕਿਹਾ ਕਿ ਉਹ ਰਾਵੀ ਦਰਿਆ ਦੇ ਪਾਰਲੇ ਵੱਸੇ ਪਿੰਡ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ 'ਤੇ ਪੁਲਸ ਦੇ ਉਚ ਅਧਿਕਾਰੀ ਉਨ੍ਹਾਂ ਨੂੰ ਸਮਝਾਉਂਦੇ ਹੋਏ ਦਿਖਾਈ ਦਿੱਤੇ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਇਸ ਮੌਕੇ ਰਾਹੁਲ ਗਾਂਧੀ ਨਾਲ ਆਏ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਗਾਂਧੀ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਰਾਹੁਲ ਗਾਂਧੀ ਨੂੰ ਰਾਵੀ ਦਰਿਆ ਪਾਰ ਕਰਨ ਤੋਂ ਰੋਕ ਦਿੱਤਾ। ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ DC ਸਾਹਨੀ ਨੇ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ
NEXT STORY