ਸੰਗਰੂਰ (ਵਿਵੇਕ ਸਿੰਧਵਾਨੀ, ਗੋਇਲ) - ਵਿਜੇਇੰਦਰ ਸਿੰਗਲਾ ਵਿਧਾਇਕ ਸੰਗਰੂਰ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਮਿਲ ਕੇ ਵਧਾਈ ਦਿੱਤੀ। ਇਸ ਮੌਕੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਨੌਜਵਾਨ ਤਬਕਾ ਕਾਂਗਰਸ ਪਾਰਟੀ ਨਾਲ ਜੁੜੇਗਾ। 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ 2 ਤਿਹਾਈ ਤੋਂ ਵੀ ਵੱਧ ਸੀਟਾਂ ਜਿੱਤ ਕੇ ਕੇਂਦਰ 'ਚ ਆਪਣੀ ਸਰਕਾਰ ਬਣਾਏਗੀ। ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦਾ ਸੋਨੀਆ ਗਾਂਧੀ ਦਾ ਫੈਸਲਾ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੂਰੇ ਦੇਸ਼ 'ਚ ਘੁੰਮ ਕੇ ਭਾਜਪਾ ਦੀ ਪੋਲ ਖੋਲ੍ਹਣਗੇ। ਭਾਜਪਾ ਦੇ ਰਾਜ 'ਚ ਆਮ ਆਦਮੀ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਭਾਜਪਾ ਨੇ ਦੇਸ਼ ਵਾਸੀਆਂ ਨਾਲ ਧੋਖਾ ਕੀਤਾ ਹੈ। ਰਾਹੁਲ ਗਾਂਧੀ ਨੌਜਵਾਨ ਆਗੂ ਹਨ। ਉਨ੍ਹਾਂ ਵਿਚ ਕੰਮ ਕਰਨ ਦਾ ਵੀ ਜਜ਼ਬਾ ਹੈ। ਇਸ ਕਾਰਨ ਹੁਣ ਦੇਸ਼ ਦੇ ਲੋਕ ਰਾਹੁਲ ਗਾਂਧੀ ਨਾਲ ਜੁੜ ਰਹੇ ਹਨ।
ਚੋਰਾਂ ਨੇ ਕਰਿਆਨੇ ਤੇ ਮੁਨਿਆਰੀ ਦੀ ਦੁਕਾਨ 'ਤੇ ਕੀਤਾ ਹੱਥ ਸਾਫ
NEXT STORY