ਅੰਮ੍ਰਿਤਸਰ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਯਾਨੀ ਕੱਲ ਅੰਮ੍ਰਿਤਸਰ ਪਹੁੰਚਣਗੇ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਉਹ ਸਿੱਧਾ ਮੱਥਾ ਟੇਕਣ ਲਈ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਅਤੇ ਸੇਵਾ ਵੀ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਆਉਣ ਦਾ ਪ੍ਰੋਗਰਾਮ ਇਸ ਲਈ ਬਣਿਆ ਹੈ ਕਿਉਂਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ-ਆਪ ਨੇਤਾਵਾਂ ਵਿਚਾਲੇ ਤਕਰਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼
ਰਾਹੁਲ ਗਾਂਧੀ ਦਾ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਨਿੱਜੀ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਨ੍ਹਾਂ ਨਾਲ ਰਹਿਣ ਲਈ ਕਿਹਾ ਗਿਆ ਅਤੇ ਬਾਕੀ ਸਾਰੇ ਆਗੂਆਂ ਨੂੰ ਨਿੱਜੀ ਹਵਾਲਾ ਦਿੰਦੇ ਹੋਏ ਹਰਿਮੰਦਰ ਸਾਹਿਬ ਜਾਂ ਹਵਾਈ ਅੱਡੇ 'ਤੇ ਆਉਣ ਤੋਂ ਰੋਕਿਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਰੁਣ ਕੁਮਾਰ ਨੇ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ, ਮੰਤਰੀ ਧਾਲੀਵਾਲ ਨੇ ਦਿੱਤੀ ਵਧਾਈ
NEXT STORY