ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਚੱਲ ਰਹੇ ਕਾਟੋ-ਕਲੇਸ਼ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਪਰ ਅਜੇ ਤੱਕ ਕਿਸੇ ਨੂੰ ਵੀ ਸਫ਼ਲਤਾ ਨਹੀਂ ਮਿਲੀ ਹੈ। ਉਥੇ ਹੀ ਰਾਹੁਲ ਗਾਂਧੀ ਵੱਲੋਂ ਸਿੱਧੇ ਇਸ ਮਾਮਲੇ 'ਤੇ ਨਜ਼ਰ ਰੱਖਣ ਦੀ ਗੱਲ ਕਹੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਸਿਲਸਿਲੇ 'ਚ ਰਾਹੁਲ ਗਾਂਧੀ ਪੰਜਾਬ ਦਾ ਦੌਰਾ ਵੀ ਕਰ ਸਕਦੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਇਸੇ ਮਹੀਨੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਉਹ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਜੇਕਰ ਰਾਹੁਲ ਪੰਜਾਬ ਦਾ ਦੌਰਾ ਕਰਦੇ ਹਨ ਤਾਂ ਉਨ੍ਹਾਂ ਦੀ ਇਹ ਫੇਰੀ ਕਾਫ਼ੀ ਅਹਿਮ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ ਡਰੈੱਸ ਰਿਹਰਸਲ, DC ਨੇ ਲਿਆ ਜਾਇਜ਼ਾ
ਕਾਟੋ-ਕਲੇਸ਼ ਦੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼
ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਚਰਨਜੀਤ ਸਿੰਘ ਦੋ ਵੱਖ-ਵੱਖ ਧੜੇ ਬਣ ਜਾਣ ਦੇ ਮੁੱਦੇ ਨੂੰ ਹੱਲ ਕਰਨ ਲਈ ਕਾਂਗਰਸ ਹਾਈਕਮਾਂਡ ਪਹਿਲੇ ਵੀ ਕੋਸ਼ਿਸ਼ਾਂ ਕਰ ਚੁੱਕੀ ਹੈ। ਬੀਤੇ ਦਿਨੀਂ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਇਸੇ ਲਈ ਪੰਜਾਬ ਦੇ ਦੌਰੇ 'ਤੇ ਭੇਜਿਆ ਗਿਆ ਸੀ। ਇਸ ਤੋਂ ਬਾਅਦ ਫ਼ਿਰ ਉਨ੍ਹਾਂ ਅਤੇ ਰਾਜਾ ਵੜਿੰਗ ਦੀ ਅਗਵਾਈ 'ਚ 'ਹਰ ਬੂਥ-ਕਾਂਗਰਸ ਮਜ਼ਬੂਤ' ਮੁਹਿੰਮ ਚਲਾਈ ਗਈ ਪਰ ਇਸ ਮੁਹਿੰਮ 'ਚ ਕਾਫ਼ੀ ਹੰਗਾਮਾ ਹੋਇਆ। ਇਸ ਮੁਹਿੰਮ ਦੌਰਾਨ ਤਕਰੀਬਨ ਹਰ ਮੀਟਿੰਗ 'ਚ ਸਮਰਥਕਾਂ ਵੱਲੋਂ ਚੰਨੀ ਦੇ ਹੱਕ 'ਚ ਨਾਅਰੇ ਲਗਾਏ ਗਏ ਸਨ ਅਤੇ ਰਾਜਾ ਵੜਿੰਗ ਦਾ ਵਿਰੋਧ ਕੀਤਾ ਗਿਆ। ਇਸ ਵਿਚਕਾਰ ਭੂਪੇਸ਼ ਬਘੇਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਈ ਵਾਰ ਚੰਨੀ ਤੇ ਵੜਿੰਗ ਦੇ ਸਮਰਥਕ ਆਹਮੋ-ਸਾਹਮਣੇ ਵੀ ਹੋਏ। ਇਸ ਸਭ ਘਟਨਾਕ੍ਰਮ ਨੇ ਹਾਈਕਮਾਂਡ ਦੀ ਚਿੰਤਾ ਵਧਾ ਦਿੱਤੀ ਅਤੇ ਇਸ ਵਿਚਕਾਰ ਇਹ ਵੀ ਖ਼ਬਰ ਆਈ ਕਿ ਰਾਹੁਲ ਗਾਂਧੀ ਨੇ ਆਪਣੀ ਟੀਮ ਨੂੰ ਖ਼ੁਦ ਫੀਡਬੈਕ ਲੈ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਵੇਖਦੇ ਹੋਏ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਇਸ ਮੁਲਕਾਤ ਮਗਰੋਂ ਬਾਜਵਾ ਸਮੇਤ ਕਾਂਗਰਸੀਆਂ ਦੇ 15 ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਮਿਲਣ ਲਈ ਚਿੱਠੀ ਲਿੱਖੀ ਸੀ। ਸਾਰੇ ਵਿਧਾਇਕਾਂ ਕਲੇਸ਼ ਦੇ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ QR ਕੋਡ ਨਾਲ ਹੀ...
NEXT STORY