ਮਾਨਸਾ: ਅੱਜ ਪੁਲਸ ਨੇ ਸ਼ਹਿਰ ਦੇ ਕਈ ਕੈਫ਼ੇ ਅਤੇ ਹੋਟਲਾਂ 'ਤੇ ਛਾਪੇਮਾਰੀ ਕੀਤੀ ਤੇ ਉੱਥੋਂ ਕਈ ਪ੍ਰੇਮੀ ਜੋੜਿਆਂ ਨੂੰ ਹਿਰਾਸਤ ਵਿਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿਚੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਮਗਰੋਂ ਪੁਲਸ ਨੇ ਇਹ ਕਾਰਵਾਈ ਕੀਤੀ ਹੈ। ਲੋਕਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਇਨ੍ਹਾਂ ਕੈਫ਼ੇ ਅਤੇ ਹੋਟਲਾਂ ਵਿਚ ਸਕੂਲਾਂ-ਕਾਲਜਾਂ ਵਿਚ ਪੜ੍ਹਦੇ ਮੁੰਡੇ-ਕੁੜੀਆਂ ਨੂੰ ਵੀ ਕਮਰੇ ਦਿੱਤੇ ਜਾ ਰਹੇ ਸਨ ਤੇ ਹੋਟਲਾਂ ਵਿਚ ਗਲਤ ਕੰਮ ਹੁੰਦਾ ਸੀ। ਫ਼ਿਲਹਾਲ ਪੁਲਸ ਨੇ ਕਿੰਨੇ ਹੋਟਲਾਂ ਵਿਚ ਛਾਪੇਮਾਰੀ ਕੀਤੀ ਹੈ ਤੇ ਕਿੰਨੇ ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ ਹੈ, ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਪੁਲਸ ਵਿਭਾਗ ਦੇ ਸੂਤਰਾਂ ਮੁਤਾਬਕ, ਉਨ੍ਹਾਂ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਲਾਕੇ ਵਿਚ ਕੁਝ ਹੋਟਲਾਂ ਦੇ ਅੰਦਰ ਗਲਤ ਕੰਮ ਹੋ ਰਿਹਾ ਹੈ। ਇੱਥੇ ਸਕੂਲਾਂ-ਕਾਲਜਾਂ ਵਿਚ ਪੜ੍ਹਦੇ ਛੋਟੀ ਉਮਰ ਦੇ ਮੁੰਡੇ-ਕੁੜੀਆਂ ਨੂੰ ਕਮਰੇ ਕਿਰਾਏ 'ਤੇ ਦਿੱਤੇ ਜਾ ਰਹੇ ਹਨ। ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਇਲਾਕਾ ਨਿਵਾਸੀਆਂ ਵੱਲੋਂ ਲਗਾਤਾਰ ਇਤਰਾਜ਼ ਜਤਾਇਆ ਜਾ ਰਿਹਾ ਸੀ ਤੇ ਬਾਕਾਇਦਾ ਪੁਲਸ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਜਾ ਰਹੀਆਂ ਸਨ।
ਇਨ੍ਹਾਂ ਸ਼ਿਕਾਇਤਾਂ ਦੇ ਅਧਾਰ 'ਤੇ ਅੱਜ ਮਾਨਸਾ ਪੁਲਸ ਨੇ ਸ਼ਹਿਰ ਦੇ ਕਈ ਹੋਟਲਾਂ 'ਤੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਵੀ ਇਨ੍ਹਾਂ ਹੋਟਲਾਂ ਵਿਚ ਕਈ ਮੁੰਡੇ-ਕੁੜੀਆਂ ਮੌਜੂਦ ਸਨ, ਜਿਨ੍ਹਾਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਜੇਕਰ ਹੋਟਲਾਂ ਵਿਚ ਕੋਈ ਗੈਰ-ਕਾਨੂੰਨੀ ਕੰਮ ਹੋ ਰਿਹਾ ਹੈ ਤਾਂ ਹੋਟਲ ਮਾਲਕਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
NEXT STORY