ਦੋਰਾਹਾ (ਵਿਨਾਇਕ): ਦੋਰਾਹਾ ਦੇ ਨੇਰੇ ਸਥਿਤ ਪਿੰਡ ਬਰਮਾਲੀਪੁਰ ਵਿਚ ਇਕ ਨਕਲੀ ਖਾਦ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। ਪੁਲਸ ਨੇ ਇਸ ਫੈਕਟਰੀ 'ਤੇ ਛਾਪਾ ਮਾਰ ਕੇ ਵੱਡੀ ਮਾਤਰਾ ਵਿਚ ਨਕਲੀ ਖਾਦ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ। ਇਹ ਫੈਕਟਰੀ ਕਈ ਸਾਲਾਂ ਤੋਂ ਚੱਲ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਕੁਝ ਸਾਲ ਪਹਿਲਾਂ ਵੀ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਸ ਦੇ ਨਾਲ ਰਲ਼ ਕੇ ਛਾਪੇਮਾਰੀ ਕਰਦਿਆਂ ਇੱਥੋਂ ਜਾਅਲੀ ਖਾਦ ਜ਼ਬਤ ਕੀਤੀ ਸੀ, ਜੋ ਮਾਰਕੀਟ ਵਿਚ ਧੜੱਲੇ ਨਾਲ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਫੈਕਟਰੀ ਦੇ ਸੰਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਦੋਰਾਹਾ ਥਾਣੇ ਦੇ ਐੱਸ.ਐੱਚ.ਓ. ਰਾਓ ਵਰਿੰਦਰ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਛਾਪੇਮਾਰੀ ਜਾਰੀ ਹੈ ਤੇ ਨਕਲੀ ਖਾਦ ਦਾ ਸਾਮਾਨ ਬਰਾਮਦ ਕਰ ਕੇ ਕਾਰੋਬਾਰ ਨਾਲ ਜੁੜੇ ਸਾਰੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਕਰੀ ਦਿਵਾਉਣ ਬਦਲੇ ਦੋਸਤੀ, ਫ਼ਿਰ ਵਿਆਹ ਲਈ ਕੀਤਾ ਮਜਬੂਰ, ਪਰਚਾ ਦਰਜ
NEXT STORY