ਬਠਿੰਡਾ (ਵਿਜੇ ਵਰਮਾ): ਸਾਈਬਰ ਕ੍ਰਾਈਮ ਥਾਣੇ ਨਾਲ ਜੁੜੇ ਇਕ ਮਾਮਲੇ ਵਿਚ ਚੰਡੀਗੜ੍ਹ ਤੋਂ ਪਹੁੰਚੀ ਵਿਜੀਲੈਂਸ ਟੀਮ ਨੇ ਅਚਾਨਕ ਛਾਪਾ ਮਾਰ ਕੇ SHO ਤੇ ਰੀਡਰ ਨੂੰ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਵੱਲੋਂ ਦੋਵਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਛਾਪੇਮਾਰੀ ਤੋਂ ਬਾਅਦ ਥਾਣੇ ਵਿਚ ਹੜਕੰਪ ਮੱਚ ਗਿਆ। ਰਿਸ਼ਵਤ ਕਿਸ ਮਾਮਲੇ ਵਿਚ ਮੰਗੀ ਗਈ ਸੀ, ਕਿਸ ਵਿਅਕਤੀ ਤੋਂ ਰਕਮ ਲਈ ਜਾ ਰਹੀ ਸੀ ਅਤੇ ਵਿਜੀਲੈਂਸ ਵੱਲੋਂ ਹੋਰ ਕੀ ਬਰਾਮਦਗੀ ਕੀਤੀ ਗਈ ਹੈ, ਇਸ ਸਬੰਧੀ ਫ਼ਿਲਹਾਲ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ। ਵਿਜੀਲੈਂਸ ਟੀਮ ਦੀ ਕਾਰਵਾਈ ਅਜੇ ਵੀ ਜਾਰੀ ਹੈ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
NEXT STORY