ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਲਖਬੀਰ ਲੰਡਾ ਨਾਲ ਸਬੰਧਤ ਚੱਲ ਰਹੇ ਵੱਖ-ਵੱਖ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਮੱਦੇਨਜ਼ਰ ਉਕਤ ਗੈਂਗਸਟਰ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਸਾਬੋਤਾਜ ਕਰਨਾ ਸੀ।
ਇਹ ਵੀ ਪੜ੍ਹੋ : ਰੇਲਵੇ ਲਾਈਨਾਂ ਪਾਰ ਕਰਦਿਆਂ ਵਾਪਰਿਆ ਭਾਣਾ, ਟ੍ਰੇਨ ਦੀ ਲਪੇਟ 'ਚ ਆਏ 3 ਨੌਜਵਾਨਾਂ ਦੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਦੀਆਂ 142 ਪਾਰਟੀਆਂ, ਜਿਨ੍ਹਾਂ 'ਚ 800 ਦੇ ਕਰੀਬ ਪੁਲਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਗਈ। ਇਕੱਲੇ ਤਰਨਤਾਰਨ ਜ਼ਿਲ੍ਹੇ ਵਿੱਚ ਹੀ 65 ਪੁਲਸ ਪਾਰਟੀਆਂ ਨੇ ਲੰਡਾ ਨਾਲ ਸਬੰਧਤ 171 ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ, “ਅੱਜ ਦੀ ਤਲਾਸ਼ੀ ਦੀ ਯੋਜਨਾ ਹਾਲ ਹੀ ਵਿੱਚ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ’ਤੇ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਅੰਜਾਮ ਵਿੱਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕੀਤਾ ਜਾ ਸਕੇ ਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ।”
ਇਹ ਵੀ ਪੜ੍ਹੋ : ਬੇਕਾਬੂ ਮੋਟਰਸਾਈਕਲ-ਰੇਹੜੀ ਦਰੱਖਤ ਨਾਲ ਟਕਰਾਈ, ਚਾਲਕ ਦੀ ਮੌਤ

ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਪੁੱਛ-ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜੇ 'ਚੋਂ ਅਪਰਾਧਿਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਠੇ ਕੀਤੇ ਗਏ ਅੰਕੜਿਆਂ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 26 ਜਨਵਰੀ ਨੂੰ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਦੀ ਨਹੀਂ ਦਿਸੇਗੀ ਝਾਕੀ, ਦੇਖੋ ਪੂਰੀ ਲਿਸਟ

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣਿਆ ਲਖਬੀਰ ਸਿੰਘ ਉਰਫ ਲੰਡਾ ਪੰਜਾਬ ਅਤੇ ਵਿਦੇਸ਼ਾਂ ‘ਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ, ਜੋ ਪੰਜਾਬ ਪੁਲਸ ਦਾ ਮੋਸਟ ਵਾਂਟੇਡ ਅਪਰਾਧੀ ਹੈ। ਉਹ ਏ ਸ਼੍ਰੇਣੀ ਦਾ ਗੈਂਗਸਟਰ ਹੈ, ਜੋ 2017 ਵਿੱਚ ਵੱਖ-ਵੱਖ ਜੁਰਮ ਕਰਨ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ। ਕੈਨੇਡਾ ਵਿੱਚ ਰਹਿ ਕੇ ਉਹ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਇਕ ਨੈੱਟਵਰਕ ਚਲਾਉਂਦਾ ਹੈ। ਉਹ ਵੱਖ-ਵੱਖ ਦੇਸ਼ਾਂ 'ਚ ਰਹਿੰਦੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਹ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਾਥੀ ਹੈ ਅਤੇ ਉਸ ਨੂੰ ਪਾਕਿਸਤਾਨ ਦੀ ਆਈਐੱਸਆਈ ਵੱਲੋਂ ਵੀ ਹਮਾਇਤ ਪ੍ਰਾਪਤ ਹੈ।
ਇਹ ਵੀ ਪੜ੍ਹੋ : ਮੋਦੀ ਸਰਕਾਰ ਦੀ ਬਦੌਲਤ ਹੀ ਰਾਹੁਲ ਦਾ ਜੰਮੂ-ਕਸ਼ਮੀਰ ’ਚ ਬੇਖ਼ੌਫ ਜਾਣਾ ਸੰਭਵ ਹੋਇਆ : ਪ੍ਰੋ. ਸਰਚਾਂਦ ਸਿੰਘ

ਉਹ ਹਾਲ ਹੀ 'ਚ ਸਰਹਾਲੀ ਦੇ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਪੁਲਸ ਥਾਣੇ ਦੀ ਇਮਾਰਤ ‘ਤੇ ਹੋਏ ਆਰ.ਪੀ.ਜੀ. ਹਮਲਿਆਂ ਦਾ ਮਾਸਟਰਮਾਈਂਡ ਸੀ। ਉਹ ਕਤਲ, ਐੱਨਡੀਪੀਐੱਸ ਐਕਟ, ਫਿਰੌਤੀ ਵਸੂਲਣ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਨਾਲ ਸਬੰਧਤ 31 ਐੱਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮੋਟਰਸਾਈਕਲਾਂ ਦੀ ਟੱਕਰ ’ਚ 1 ਦੀ ਮੌਤ, 4 ਜ਼ਖ਼ਮੀ
NEXT STORY