ਮੋਹਾਲੀ, (ਨਿਆਮੀਆਂ)- ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਵਿਚ ਕਿਸੇ ਤਰ੍ਹਾਂ ਦੀ ਮਿਲਾਵਟ ਨੂੰ ਰੋਕਣ ਦੇ ਉਦੇਸ਼ ਨਾਲ ਅੱਜ ਮੋਹਾਲੀ ਦੇ ਐੱਸ. ਡੀ. ਐੱਮ. ਡਾ. ਆਰ. ਪੀ. ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ ਨੇ ਉਦਯੋਗਿਕ ਖੇਤਰ ਫੇਜ਼-9 ਵਿਚ ਮਠਿਆਈਆਂ ਬਣਾਉਣ ਵਾਲੀਆਂ ਫੈਕਟਰੀਆਂ 'ਤੇ ਰੇਡ ਕੀਤੀ । ਇਸ ਮੌਕੇ ਜ਼ਿਲਾ ਸਿਹਤ ਅਫਸਰ ਡਾ. ਰਾਜਵੀਰ ਕੰਗ, ਫੂਡ ਸਪਲਾਈ ਅਫਸਰ ਸੰਗੀਤਾ ਤੇ ਹੋਰ ਅਧਿਕਾਰੀ ਵੀ ਟੀਮ ਦੇ ਨਾਲ ਸਨ । ਇਸ ਮੌਕੇ ਵੱਖ-ਵੱਖ ਫੈਕਟਰੀਆਂ ਵਿਚ ਬਣ ਰਹੀਆਂ ਮਠਿਆਈਆਂ ਦੇ ਸੈਂਪਲ ਇਕੱਠੇ ਕੀਤੇ ਗਏ ਤੇ ਫੈਕਟਰੀਆਂ ਦੇ ਲਾਇਸੰਸਾਂ ਦੀ ਵੀ ਜਾਂਚ ਕੀਤੀ ਗਈ ।
ਇਸ ਮੌਕੇ ਐੱਸ. ਡੀ. ਐੱਮ. ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿਚ ਅਕਸਰ ਮਠਿਆਈਆਂ ਵਿਚ ਮਿਲਾਵਟ ਕੀਤੀ ਜਾਂਦੀ ਹੈ ਤੇ ਕਈ ਤਰ੍ਹਾਂ ਦੇ ਘਟੀਆ ਕੈਮੀਕਲ ਆਦਿ ਮਿਲਾਏ ਜਾਂਦੇ ਹਨ, ਜਿਸ ਨਾਲ ਲੋਕਾਂ ਦੀ ਸਿਹਤ 'ਤੇ ਬੁਰਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਗੁਣਵੱਤਾ ਵਾਲੀਆਂ ਮਠਿਆਈਆਂ ਹੀ ਲੋਕਾਂ ਲਈ ਬਣਾਉਣ ਦੇ ਉਦੇਸ਼ ਨਾਲ ਇਹ ਛਾਪੇਮਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਫੈਕਟਰੀਆਂ ਤੋਂ ਸੈਂਪਲ ਲੈ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਵਿਚ ਭੇਜੇ ਜਾਣਗੇ । ਉਨ੍ਹਾਂ ਦੀ ਰਿਪੋਰਟ ਆਉਣ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ । ਇਸ ਦੌਰਾਨ ਜ਼ਿਲਾ ਸਿਹਤ ਅਫਸਰ ਨੇ ਕਿਹਾ ਕਿ ਇਸ ਤਰ੍ਹਾਂ ਦੀ ਛਾਪੇਮਾਰੀ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ । ਉਨ੍ਹਾਂ ਕਿਹਾ ਕਿ ਮੋਹਾਲੀ 'ਚ ਅਜਿਹੀਆਂ 40 ਫੈਕਟਰੀਆਂ ਹਨ, ਜਿਥੇ ਮਠਿਆਈ ਤਿਆਰ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਬਾਜ਼ਾਰਾਂ 'ਚ ਨਾਜਾਇਜ਼ ਕਬਜ਼ੇ, ਨਿਗਮ ਅੱਖਾਂ ਬੰਦ ਕਰੀ ਬੈਠਾ
NEXT STORY