ਜ਼ੀਰਾ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਵਿਖੇ ਈ. ਡੀ. ਨੇ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਵੇਰ ਕਰੀਬ ਸਾਢੇ 7 ਵਜੇ ਈ. ਡੀ. ਦੀ ਟੀਮ ਵੱਖ-ਵੱਖ ਗੱਡੀਆਂ ਰਾਹੀਂ ਮਾਲਬਰੋਜ਼ ਸ਼ਰਾਬ ਫੈਕਟਰੀ ਪਹੁੰਚੀਆਂ, ਜਿੱਥੇ ਈ. ਡੀ. ਵਲੋਂ ਫੈਕਟਰੀ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸ਼ਿਵ ਸੈਨਾ ਆਗੂ ਦੇ ਘਰ 'ਤੇ ਹਮਲਾ, ਚੱਲੀਆਂ ਗੋਲੀਆਂ
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਈ. ਡੀ. ਦੀ ਟੀਮ ਵੱਲੋਂ ਦਫਤਰ ਦੇ ਕਾਗਜ਼ਾਤ ਖੰਗਾਲੇ ਗਏ। ਇਸ ਕਾਰਨ ਕਿਸੇ ਨੂੰ ਵੀ ਫੈਕਟਰੀ ਦੇ ਕੋਲ ਅਤੇ ਅੰਦਰ ਆਉਣ ਨਹੀਂ ਦਿੱਤਾ ਗਿਆ। ਸ਼ਰਾਬ ਕਾਰੋਬਾਰੀ ਅਤੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਟਿਕਾਣਿਆਂ ’ਤੇ ਵੀ ਈ. ਡੀ ਵੱਲੋਂ ਰੇਡ ਕੀਤੀ ਜਾ ਰਹੀ ਹੈ। ਫਰੀਦਕੋਟ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਮੌਕੇ ਡੀ. ਜੇ. 'ਤੇ ਨੱਚਦਿਆਂ ਨਿੱਕੀ ਜਿਹੀ ਗੱਲ 'ਤੇ ਹੋਇਆ ਵਿਵਾਦ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੂ ਨੇਤਾ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਵਿਚਾਲੇ ਹੁਣ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
NEXT STORY