ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 21ਵੇਂ ਦਿਨ ਪੰਜਾਬ ਪੁਲਸ ਨੇ 493 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ’ਚ 63 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 47 ਐੱਫ਼. ਆਈ. ਆਰਜ਼. ਦਰਜ ਕੀਤੀਆਂ। ਇਸ ਨਾਲ ਮਹਿਜ਼ 21 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 2527 ਹੋ ਗਈ ਹੈ। ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 573 ਗ੍ਰਾਮ ਹੈਰੋਇਨ, 10 ਕਿੱਲੋ ਅਫ਼ੀਮ, 1470 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 4750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਡਾਕਖਾਨਾ, ਥੱਪੜੋ-ਥੱਪੜੀ ਹੋਏ ਮੁਲਾਜ਼ਮ ਤੇ ਹੋਇਆ...
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 530 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ। ਪੁਲਸ ਟੀਮਾਂ ਨੇ 6 ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ’ਚ 170 ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਬੋਲੇ ਗਵਰਨਰ ਕਟਾਰੀਆ, ਪੰਜਾਬ 'ਚ ਬਣਨਗੇ 3 ਨਵੇਂ ਮੈਡੀਕਲ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਟੋ ਡਰਾਈਵਰ ਨੂੰ ਬੰਦੀ ਬਣਾ ਕੇ 2 ਲੱਖ ਦੀ ਮੰਗ ਕਰਨ ਵਾਲਾ ਕਾਬੂ, ਨਸ਼ੇ ’ਚ ਰਾਤ ਭਰ ਕਰਦਾ ਰਿਹਾ ਕੁੱਟਮਾਰ
NEXT STORY