ਚੰਡੀਗੜ੍ਹ : ਕਾਂਗਰਸੀ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ 'ਪੰਜਾਬ ਕੇਸਰੀ ਗਰੁੱਪ' 'ਤੇ ਜੀ. ਐੱਸ. ਟੀ. ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ ਜੀ. ਐੱਸ. ਟੀ. ਟੀਮਾਂ ਵਲੋਂ ਲੁਧਿਆਣਾ ਅਤੇ ਜਲੰਧਰ 'ਚ 'ਪੰਜਾਬ ਕੇਸਰੀ ਗਰੁੱਪ' ਦੇ ਦਫ਼ਤਰਾਂ 'ਤੇ ਛਾਪੇ ਮਾਰੇ ਗਏ।
ਇਹ ਵੀ ਪੜ੍ਹੋ : ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮੁਫ਼ਤ ਕਣਕ ਲੈਣ ਲਈ ਸਵੇਰੇ-ਸ਼ਾਮ...
ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੀਡੀਆ ਦੀ ਆਵਾਜ਼ ਦਬਾਉਣ ਦੀ ਲਗਾਤਾਰ ਕੋਸ਼ਿਸ਼ ਦੀ ਇਕ ਹੋਰ ਉਦਾਹਰਣ ਹੈ। ਪਰਗਟ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਕਿ ਪ੍ਰੈੱਸ ਨੂੰ ਦਬਾਇਆ ਨਹੀਂ ਜਾ ਸਕਦਾ, ਆਮ ਆਦਮੀ ਪਾਰਟੀ ਪੱਤਰਕਾਰਤਾ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ
ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਨਿੰਦਣਯੋਗ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਸ਼ਲ ਮੀਡੀਆ 'ਤੇ ਹਥਿਆਰ ਲਹਿਰਾਉਣ 'ਤੇ ਭਾਨੂ ਪ੍ਰਤਾਪ 'ਤੇ ਪਰਚਾ ਦਰਜ
NEXT STORY