ਬਠਿੰਡਾ (ਸੁਖਵਿੰਦਰ)-ਇਕ ਬੇਸਹਾਰਾ ਰੇਲ ਯਾਤਰੀ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 6 'ਤੇ ਇਕ ਔਰਤ ਦੀ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ।
ਮੁੱਢਲੀ ਜਾਂਚ ਤੋਂ ਬਾਅਦ ਸੰਸਥਾ ਵੱਲੋਂ ਗੰਭੀਰ ਹਾਲਤ ਵਿਚ ਔਰਤ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਕਿ ਕੁਝ ਸਮਾਂ ਬਾਅਦ ਉਸ ਦੀ ਮੌਤ ਹੋ ਗਈ। ਸੰਸਥਾ ਵਰਕਰਾਂ ਨੇ ਦੱਸਿਆ ਕਿ ਮ੍ਰਿਤਕਾ ਬੇਸਹਾਰਾ ਸੀ ਅਤੇ ਗੱਡੀ ਰਾਹੀਂ ਬਠਿੰਡਾ ਆਈ ਸੀ। ਫਿਲਹਾਲ ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।
ਠੇਕੇਦਾਰਾਂ ਦੀ ਧੱਕੇਸ਼ਾਹੀ, ਸੜਕ 'ਤੇ ਖੜ੍ਹੇ ਵਾਹਨਾਂ ਦੀਆਂ ਕੱਟੀਆਂ ਪਾਰਕਿੰਗ ਪਰਚੀਆਂ (ਵੀਡੀਓ)
NEXT STORY