ਖੰਨਾ (ਵਿਪਨ) : ਪੰਜਾਬ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਵਿਖੇ ਦਿੱਲੀ-ਪਠਾਨਕੋਟ ਰੇਲਗੱਡੀ ਰੋਕੀ ਗਈ। ਇਸ ਦੌਰਾਨ ਟਰੇਨ 'ਚ ਬੈਠੇ ਮੁਸਾਫ਼ਰਾਂ ਨੂੰ ਗਰਮੀ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਟਰੇਨ 'ਚ ਬੈਠੇ ਬੱਚੇ ਅਤੇ ਬਜ਼ੁਰਗਾਂ ਦੇ ਚਿਹਰੇ ਮਾਯੂਸ ਦਿਖੇ। ਮੁਸਾਫ਼ਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ ਅਤੇ ਸਰਕਾਰਾਂ ਨੂੰ ਵੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਹਸਪਤਾਲ 'ਚੋਂ ਨਵਜਨਮਿਆ ਬੱਚਾ ਚੋਰੀ ਹੋਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਹੈਰਾਨ ਰਹਿ ਗਿਆ ਪਰਿਵਾਰ
ਦੂਜੇ ਪਾਸੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ। ਇਨ੍ਹਾਂ ਸੰਸਥਾਵਾਂ ਵੱਲੋਂ ਯਾਤਰੀਆਂ ਲਈ ਲੰਗਰ ਲਾਏ ਗਏ ਅਤੇ ਗਰਮੀ ਤੋਂ ਰਾਹਤ ਲਈ ਟਰੇਨ ਅੰਦਰ ਜਾ ਕੇ ਮੁਸਾਫ਼ਰਾਂ ਨੂੰ ਪਾਣੀ ਵੀ ਵੰਡਿਆ ਗਿਆ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ ਗਿਆ।
ਇਹ ਵੀ ਪੜ੍ਹੋ : ਗੂੜ੍ਹੇ ਰਿਸ਼ਤੇ ਨੂੰ ਲੱਗਾ ਕਲੰਕ, ਬਜ਼ੁਰਗ ਮਾਂ ਨਾਲ ਬੇਸ਼ਰਮੀ ਦੀਆਂ ਹੱਦਾਂ ਟੱਪ ਗਿਆ ਨਸ਼ੇੜੀ ਪੁੱਤ, ਅੱਧੀ ਰਾਤ...
ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਹੁਣ ਸਰਕਾਰਾਂ ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਮੁੱਲ 'ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਵੇ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕੱਟ ਦੇ ਵਢਾਈ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼, ਕਾਰਨਾਮੇ ਜਾਣ ਹੋਵੋਗੇ ਹੈਰਾਨ
NEXT STORY