ਨਵੀਂ ਦਿੱਲੀ/ਲੁਧਿਆਣਾ : ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਸੰਗਠਨ ਅੱਜ ਪੰਜਾਬ ਸਮੇਤ ਪੂਰੇ ਦੇਸ਼ 'ਚ 'ਰੇਲ ਰੋਕੋ' ਮੁਹਿੰਮ ਚਲਾਉਣਗੇ। ਦੇਸ਼ 'ਚ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੁਹਿੰਮ ਦੇ ਤਹਿਤ ਰੇਲਵੇ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਪੂਰੇ ਦੇਸ਼ 'ਚ ਰੇਲਵੇ ਸੁਰੱਖਿਆ ਵਿਸ਼ੇਸ਼ ਬਲ ਦੀਆਂ 20 ਵਧੇਰੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਧਰਮ ਆਗੂਆਂ ਨਾਲ ਤਸਵੀਰ ਪਾ ਕੇ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ, ਪੁਲਸ ਸੁਰੱਖਿਆ ਲੈਣਾ ਸੀ ਮਕਸਦ
ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਕਿਸਾਨ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਲੰਬਾ ਖਿੱਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਕਿਸਾਨ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾ ਕੇ ਹੀ ਦਮ ਲੈਣਗੇ ਅਤੇ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਕਰਨਗੇ।
ਇਹ ਵੀ ਪੜ੍ਹੋ : ਬਹਿਬਲ ਕਲਾਂ ਗੋਲੀਕਾਂਡ : ‘ਉਮਰਾਨੰਗਲ' ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਤੋਂ ਇਕ ਹੋਰ ਜੱਜ ਦੀ ਨਾਂਹ
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 18 ਫਰਵਰੀ ਨੂੰ ਦੇਸ਼ ਭਰ ’ਚ 12 ਤੋਂ 4 ਵਜੇ ਤੱਕ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਸੇ ਤਹਿਤ ਖੰਨਾ ਵਿਖੇ ਵੀ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਵਿਖੇ ਰੇਲਵੇ ਲਾਈਨਾਂ ’ਤੇ 4 ਘੰਟਿਆਂ ਲਈ ਸ਼ਾਂਤੀਪੂਰਵਕ ਧਰਨਾ ਲਾਇਆ ਜਾ ਰਿਹਾ ਹੈ ਅਤੇ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਧਰਨੇ ’ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।
ਇਹ ਵੀ ਪੜ੍ਹੋ : 'ਖੰਨਾ' ਨਗਰ ਕੌਂਸਲ 'ਤੇ ਕਾਂਗਰਸ ਦਾ ਕਬਜ਼ਾ, 19 ਸੀਟਾਂ ਜਿੱਤ ਕੇ ਵਿਰੋਧੀਆਂ ਨੂੰ ਪਛਾੜਿਆ
ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ’ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨੋਟ : ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਰੇਲਾਂ ਦਾ ਚੱਕਾ ਜਾਮ ਕੀਤੇ ਜਾਣ ਸਬੰਧੀ ਦਿਓ ਆਪਣੀ ਰਾਏ
ਧਰਮ ਆਗੂਆਂ ਨਾਲ ਤਸਵੀਰ ਪਾ ਕੇ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ, ਪੁਲਸ ਸੁਰੱਖਿਆ ਲੈਣਾ ਸੀ ਮਕਸਦ
NEXT STORY