ਲੁਧਿਆਣਾ (ਅਭਿਸ਼ੇਕ) : ਅੰਮ੍ਰਿਤਸਰ ਰੇਲ ਹਾਦਸੇ ਤੋਂ ਬਾਅਦ ਸੂਬੇ ਦੇ ਬਾਕੀ ਸਟੇਸ਼ਨਾਂ 'ਤੇ ਵੀ ਚੌਕਸੀ ਵਧਾਈ ਜਾ ਰਹੀ ਹੈ। ਇਸ ਸਬੰਧੀ ਰੇਲਵੇ ਸਟੇਸ਼ਨ 'ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਜਾਇਜ਼ਾ ਲਿਆ ਗਿਆ। ਬਿੱਟੂ ਵਲੋਂ ਯਾਤਰੀਆਂ ਨੂੰ ਆਉਣ ਵਾਲੀਆਂ ਪਰੇਸ਼ਾਨੀਆਂ ਤੋਂ ਵਿਭਾਗ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਟਰੇਨ ਦੀ ਸਪੀਡ ਬਹੁਤ ਤੇਜ਼ ਹੁੰਦੀ ਹੈ, ਇਸ ਲਈ ਆਪਣੀ ਜਾਨ ਆਪਣੇ ਹੱਥ ਹੈ। ਇਸ ਲਈ ਉਹ ਇਸ ਸਬੰਧੀ ਲੋਕਾਂ 'ਚ ਹਰ ਤਰ੍ਹਾਂ ਦਾ ਪ੍ਰਚਾਰ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਿਸਕ ਲੈਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਫਾਟਕ ਬੰਦ ਹੋਣ 'ਤੇ ਅਸੀਂ 5 ਮਿੰਟ ਰੁਕ ਜਾਵਾਂਗੇ ਤਾਂ ਕੋਈ ਫਰਕ ਨਹੀਂ ਪਵੇਗਾ।
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ 9 ਹੋਰ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਦਿੱਤੀ ਸਹਾਇਤਾ ਰਾਸ਼ੀ
NEXT STORY