ਗੁਰਦਾਸਪੁਰ (ਜੀਤ ਮਠਾਰੂ, ਹੇਮੰਤ) - ਗੁਰਦਾਸਪੁਰ-ਪਠਾਨਕੋਟ ਰੋਡ ’ਤੇ ਸਥਿਤ ਰੇਲਵੇ ਫਾਟਕ ਮੰਡੀ ਨੇੜੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਰੇਲਵੇ ਵਿਭਾਗ ਨੇ ਅੱਜ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਰੇਲਵੇ ਵਿਭਾਗ ਨੇ ਜੇ.ਸੀ.ਬੀ. ਦੀ ਮਦਦ ਨਾਲ ਕੀਤੇ ਨਾਜਾਇਜ਼ ਕਬਜ਼ੇ ਹਟਾਏ। ਇਸ ਮੌਕੇ ਭਾਰੀ ਪੁਲਸ ਫੋਰਸ ਮੌਜੂਦ ਸੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ
ਵਰਣਨਯੋਗ ਹੈ ਕਿ 21 ਅਪ੍ਰੈਲ 2022 ਨੂੰ ਰੇਲਵੇ ਵਿਭਾਗ ਨੇ ਪੁਲਸ ਦੀ ਮਦਦ ਨਾਲ ਨਾਜਾਇਜ਼ ਕਬਜ਼ੇ ਹਟਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਦੋਂ ਲੋਕਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਸੀ। ਰੇਲਵੇ ਵਿਭਾਗ ਨੇ ਕਾਰਵਾਈ ਉਦੋਂ ਵਿੱਚ ਹੀ ਰੋਕ ਦਿੱਤੀ ਸੀ। ਅੱਜ ਨੋਟਿਸ ਦਾ ਆਖਿਰਲਾ ਦਿਨ ਹੋਣ ਕਾਰਨ ਰੇਲਵੇ ਵਿਭਾਗ ਨੇ ਜੇ.ਸੀ.ਬੀ. ਅਤੇ ਪੁਲਸ ਦੀ ਮਦਦ ਨਾਲ ਨਾਜਾਇਜ਼ ਕਬਜ਼ੇ ਹਟਾ ਦਿੱਤੇ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ
ਕੀ ਕਹਿਣਾ ਹੈ ਰੇਲਵੇ ਵਿਭਾਗ ਦੇ ਅਧਿਕਾਰੀਆਂ ਦਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਵਿਭਾਗ ਦੇ ਅਧਿਕਾਰੀ ਅਰੁਣ ਕੁਮਾਰ ਨੇ ਦੱਸਿਆ ਕਿ ਰੇਲਵੇ ਵਿਭਾਗ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਇੱਕ ਮਹੀਨਾ ਪਹਿਲਾਂ ਨੋਟਿਸ ਦਿੱਤਾ ਸੀ, ਜਿਸਦੀ ਅੱਜ ਆਖਿਰਲੀ ਤਾਰੀਖ਼ ਸੀ। ਲੋਕਾਂ ਕੋਲ ਕਿਸੇ ਤਰ੍ਹਾਂ ਦਾ ਸਟੇ ਆਰਡਰ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ
ਲੋਕਾਂ ਨੇ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਇਸ ਜ਼ਮੀਨ ’ਤੇ ਆਪਣਾ ਕਾਰੋਬਾਰ ਕਰ ਰਹੇ ਹਨ ਅਤੇ ਹੁਣ ਰੇਲਵੇ ਵਿਭਾਗ ਨੇ ਉਨ੍ਹਾਂ ਦੀਆਂ ਦੁਕਾਨਾਂ ਨੂੰ ਢਾਹ ਦਿੱਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੇਕਰ ਰੇਲਵੇ ਵਿਭਾਗ ਨੇ ਇਹ ਜ਼ਮੀਨਾਂ ਖਾਲੀ ਕਰਵਾਉਣੀਆਂ ਹਨ ਤਾਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਜਾਂ ਫਿਰ ਇਸ ਦੇ ਬਦਲੇ ਕੋਈ ਹੋਰ ਜ਼ਮੀਨ ਦਿੱਤੀ ਜਾਵੇ ਤਾਂ ਜੋ ਉਹ ਵੀ ਆਪਣਾ ਕਾਰੋਬਾਰ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।
ਸੰਗਰੂਰ ਪੁਲਸ ਨੇ 48 ਘੰਟੇ ’ਚ ਸੁਲਝਾਈ ਨੌਜਵਾਨ ਦੇ ਕਤਲ ਦੀ ਗੁੱਥੀ, 2 ਗ੍ਰਿਫ਼ਤਾਰ
NEXT STORY