ਸ੍ਰੀ ਫਤਿਹਗੜ੍ਹ ਸਾਹਿਬ(ਜਗਦੇਵ) - ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਹਮਣੇ ਰੇਲਵੇ ਅੰਡਰ ਬ੍ਰਿਜ ਦੀ ਥਾਂ ਤੇ ਰੇਲਵੇ ਓਵਰ ਬਰਿੱਜ ਬਣਾਇਆ ਜਾਵੇਗਾ। ਜਿਸ ਦੇ ਸਬੰਧ ਵਿਚ ਕੇਂਦਰੀ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਬਸ਼ਰਤੇ ਕਿ ਪੰਜਾਬ ਸਰਕਾਰ ਵੀ ਆਪਣਾ ਬਣਦਾ 50 ਪ੍ਰਤੀਸ਼ਤ ਹਿੱਸਾ ਇਸ ਯੋਗਦਾਨ ਵਿਚ ਪਾਵੇ ।
ਕੇਂਦਰੀ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਵੱਲੋਂ ਜੂਮ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੇ ਹੋਰ ਮੈਂਬਰ ਪਾਰਲੀਮੈਂਟਾਂ ਸਮੇਤ ਪੰਜਾਬ ਤੋਂ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਵੀ ਵਿਚਾਰ ਸਾਂਝੇ ਕੀਤੇ ।
ਇਸ ਮੌਕੇ 'ਤੇ ਪ੍ਰੋਫੈਸਰ ਚੰਦੂਮਾਜਰਾ ਨੇ ਕੇਂਦਰੀ ਰੇਲ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਵਾਲੇ ਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ ਅਤੇ ਇੱਥੇ ਵਧ ਰਹੀ ਟ੍ਰੈਫਿਕ ਨੂੰ ਮੁੱਖ ਰੱਖਦਿਆ ਹੋਇਆ ਰੇਲਵੇ ਅੰਡਰਬ੍ਰਿਜ ਬਣਾਉਣ ਦੀ ਥਾਂ ਤੇ ਰੇਲਵੇ ਓਵਰਬ੍ਰਿਜ ਦਾ ਨਿਰਮਾਣ ਕੀਤਾ ਜਾਵੇ ਤਾਂ ਜੋ ਇਸ ਨਾਲ ਗੁਰਦੁਆਰਾ ਸਾਹਿਬ ਦੀ ਦਿੱਖ ਵੀ ਬਹਾਲ ਰਹਿ ਸਕੇ ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਦੇ ਸਬੰਧ ਵਿਚ ਕੇਂਦਰੀ ਰੇਲ ਮੰਤਰੀ ਵੱਲੋਂ ਸਹਿਮਤੀ ਪ੍ਰਗਟ ਕਰਦਿਆਂ ਹਰੀ ਝੰਡੀ ਦੇ ਦਿੱਤੀ ਗਈ ਹੈ, ਬੇਸ਼ਰਤੇ ਕਿ ਪੰਜਾਬ ਸਰਕਾਰ ਇਸ ਵਿੱਚ ਆਪਣਾ 50 ਪ੍ਰਤੀਸ਼ਤ ਬਣਦਾ ਹਿੱਸਾ ਪਾਵੇ ।
ਮਸ਼ਹੂਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਮੌਤ ਨੇ ਫੈਲਾਈ ਸਨਸਨੀ, ਚਾਚੇ ਨੇ ਬਿਆਨ ਕੀਤਾ ਪੂਰਾ ਸੱਚ
NEXT STORY