ਮੋਗਾ (ਅਜ਼ਾਦ) : ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਰੇਲਵੇ ਪੁਲਸ ਮੋਗਾ ਨੇ 303 ਬੋਰ ਦੇਸੀ ਪਿਸਤੌਲ ਅਤੇ ਕਾਰਤੂਸਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ ਪਟਿਆਲਾ ਦੇ ਐੱਸ. ਪੀ ਬਲਰਾਮ ਰਾਣਾ, ਥਾਣਾ ਫਰੀਦਕੋਟ ਦੇ ਮੁੱਖ ਅਫਸਰ ਜੀਵਨ ਸਿੰਘ ਨੇ ਦੱਸਿਆ ਕਿ ਜਦੋਂ ਰੇਲਵੇ ਪੁਲਸ ਚੌਂਕੀ ਮੋਗਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਤ੍ਰਿਲੋਕ ਸਿੰਘ ਪੁਲਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਮੋਗਾ ’ਤੇ ਮਾੜੇ ਅਨਸਰਾਂ ਦੀ ਤਲਾਸ਼ ਲਈ ਚੈਕਿੰਗ ਕਰ ਰਹੇ ਸੀ ਤਾਂ ਪੁਲਸ ਪਾਰਟੀ ਨੇ ਅਮਰੋਕ ਸਿੰਘ ਨਿਵਾਸੀ ਪਿੰਡ ਭਾਗਪੁਰ ਕਲਾਂ ਪਲਵਲ ਹਰਿਆਣਾ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਦੇ ਬੈਗ ਵਿਚੋਂ ਇਕ ਦੇਸੀ ਪਿਸਤੌਲ ਕੱਟਾ 303 ਬੋਰ ਅਤੇ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਕਥਿਤ ਦੋਸ਼ੀ ਖ਼ਿਲਾਫ ਰੇਲਵੇ ਪੁਲਸ ਥਾਣਾ ਫਰੀਦਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਂਕੀ ਮੋਗਾ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛਗਿੱਛ ਕਰਕੇ ਇਹ ਜਾਨਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਉਕਤ ਪਿਸਤੌਲ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੇ ਮਾੜੇ ਅਨਸਰਾਂ ਨਾਲ ਸਬੰਧ ਤਾਂ ਨਹੀਂ।
ਨਹਿਰ ’ਚ ਨਹਾਉਣ ਉਤਰੇ ਮਾਮਾ-ਭਾਣਜਾ ਰੁੜ੍ਹੇ, ਮਾਮੇ ਦੀ ਲਾਸ਼ ਬਰਾਮਦ
NEXT STORY