ਬਟਾਲਾ (ਸੈਂਡੀ) : ਸ਼ੁੱਕਰਵਾਰ ਨੂੰ ਸਥਾਨਕ ਬਟਾਲਾ ਅੰਮ੍ਰਿਤਸਰ ਰੇਲਵੇ ਲਾਈਨ 'ਤੇ ਟ੍ਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਦੇ ਏ.ਐਸ.ਆਈ ਪ੍ਰਮੋਦ ਕੁਮਾਰ ਸ਼ਰਮਾ, ਹੌਲਦਾਰ ਸ਼ਿੰਗਾਰਾ ਸਿੰਘ, ਹੌਲਦਾਰ ਮਨਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸੂਚਨਾ ਮਿਲੀ ਕਿ ਪਿੰਡ ਹਰਦੋਝੰਡੇ ਦੇ ਕੋਲ ਇਕ ਵਿਅਕਤੀ ਟ੍ਰੇਨ ਹੇਠਾਂ ਆ ਗਿਆ ਹੈ ਜਿਸ ਦੀ ਮੌਤ ਹੋ ਗਈ ਹੈ।
ਸੂਚਨਾ ਮਿਲਦੇ ਹੀ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕਰਕੇ ਉਕਤ ਵਿਅਕਤੀ ਦੀ ਸ਼ਨਾਖ਼ਤ ਕਰਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਰਚਰੀ 'ਚ ਰਖਵਾਇਆ ਹੈ।
ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ 'ਚ ਪੇਸ਼ੀ ਲਈ ਲਿਆਂਦਾ ਮੁਲਜ਼ਮ ਹੋਇਆ ਫਰਾਰ
NEXT STORY