ਬਟਾਲਾ, (ਬੇਰੀ)- ਬੀਤੀ ਦੇਰ ਰਾਤ ਨੂੰ ਹਾਈ ਅਲਰਟ ਦੀ ਕਾਲ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਬਟਾਲਾ ’ਤੇ ਜੀ. ਆਰ. ਪੀ. ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਪ੍ਰਮੋਦ ਕੁਮਾਰ ਨੇ ਦੱਸਿਆ ਕਿ ਐੱਸ. ਪੀ. ਆਪ੍ਰੇਸ਼ਨ ਅਮਨਦੀਪ ਦੇ ਨਿਰਦੇਸ਼ਾਂ ਅਨੁਸਾਰ ਹਾਈ ਅਲਰਟ ਦੀ ਕਾਲ ਦੌਰਾਨ ਉਨ੍ਹਾਂ ਆਪਣੀ ਪੂਰੀ ਟੀਮ ਸਮੇਤ ਬਟਾਲਾ ਰੇਲਵੇ ਸਟੇਸ਼ਨ ’ਤੇ ਦੇਰ ਰਾਤ ਚੈਕਿੰਗ ਮੁਹਿੰਮ ਚਲਾਈ ਅਤੇ ਰੇਲਵੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਨਾਲ ਜਿਥੇ ਗੱਲਬਾਤ ਕੀਤੀ, ਉਥੇ ਨਾਲ ਹੀ ਉਨ੍ਹਾਂ ਦੇ ਸਾਮਾਨ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਘਟ ਸਕੇ। ਏ. ਐੱਸ. ਆਈ. ਪ੍ਰਮੋਦ ਕੁਮਾਰ ਨੇ ਅੱਗੇ ਦੱਸਿਆ ਕਿ ਰੇਲਵੇ ਨੂੰ ਖਤਰਾ ਹੋਣ ਸੰਬੰਧੀ ਆਈ ਸੂਚਨਾ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ’ਚ ਸਫਰ ਕਰਨ ਵਾਲੇ ਯਾਤਰੀਆਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਰੇਲਵੇ ਸਟੇਸ਼ਨ ਦਾ ਵੀ ਕੋਨਾ-ਕੋਨਾ ਦੇਖਿਆ ਗਿਆ ਪਰ ਕੋਈ ਸ਼ੱਕੀ ਚੀਜ਼ ਆਦਿ ਨਹੀਂ ਮਿਲੀ। ਏ. ਐੱਸ. ਆਈ. ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਹਾਲਤ ’ਚ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਉਨ੍ਹਾਂ ਨੂੰ ਸੂਚਨਾ ਦੇਣ।
ਅਧਿਆਪਕਾਂ ਵੱਲੋਂ ਬੱਚੀ ਦੀ ਕੁੱਟ-ਮਾਰ ਦਾ ਮਾਮਲਾ ਭਖਿਆ
NEXT STORY