ਜੈਤੋ/ਪਠਾਨਕੋਟ/ਫਿਰੋਜ਼ਪੁਰ (ਪਰਾਸ਼ਰ, ਆਦਿਤਿਆ, ਮਲਹੋਤਰਾ)- ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ ਵਲੋਂ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਟਿਕਟ ਸਮੇਤ ਅਤੇ ਅਨਿਯਮਿਤ ਯਾਤਰਾ ’ਤੇ ਰੋਕ ਲਾਉਣ ਲਈ ਟ੍ਰੇਨਾਂ ਵਿਚ ਟਿਕਟ ਜਾਂਚ ਕੀਤੀ ਜਾਂਦੀ ਹੈ। ਮੰਡਲ ਦੀ ਟਿਕਟ ਚੈਕਿੰਗ ਟੀਮ ਵਲੋਂ ਰੇਲ ਗੱਡੀਆਂ ਦੀ ਤਿੱਖੀ ਚੈਕਿੰਗ ਕੀਤੀ ਜਾਂਦੀ ਹੈ।
ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵਲੋਂ ਜੁਲਾਈ 2024 ਦੌਰਾਨ ਰੇਲਗੱਡੀਆਂ ਵਿਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 35,277 ਯਾਤਰੀ ਬਿਨਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 3.32 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਦੇ ਨਤੀਜੇ ਵਜੋਂ ਜੁਲਾਈ ਮਹੀਨੇ ’ਚ 410 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਕੂੜਾ ਸੁੱਟਣ ’ਤੇ 77 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਸਫ਼ਾਈ ਮੁਹਿੰਮ ਵੀ ਚਲਾਈ ਜਾਂਦੀ ਹੈ। ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਪੁਲਸ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਏਜੰਟ ਨੇ ਮਾਰੀ 25 ਲੱਖ ਦੀ ਠੱਗੀ, ਅੱਕ ਕੇ ਮਾਂ ਨੇ ਜੋ ਕੀਤਾ, ਪੁਲਸ ਨੂੰ ਪਈਆਂ ਭਾਜੜਾਂ
NEXT STORY