ਗਿੱਦੜਬਾਹਾ (ਚਾਵਲਾ) : ਗਿੱਦੜਬਾਹਾ ਰੇਲਵੇ ਸਟੇਸ਼ਨ ’ਤੇ ਅੱਜ ਸਵੇਰੇ ਇਕ ਦਿਲ ਕੰਬਾਉਣ ਵਾਲੀ ਘਟਨਾ ਵਾਪਰੀ, ਜਦੋਂ ਆਪਣੀ ਬਿਮਾਰੀ ਤੋਂ ਪ੍ਰੇਸ਼ਾਨ 50 ਸਾਲਾਂ ਔਰਤ ਨੇ ਆਪਣੇ ਵਿਆਹੁਤਾ ਪੁੱਤਰ ਨਾਲ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਰਾਏ ਕੇ ਕਲਾਂ ਜ਼ਿਲ੍ਹਾ ਬਠਿੰਡਾ ਦੀ ਰਹਿਣ ਵਾਲੀ 50 ਸਾਲਾਂ ਮਨਜੀਤ ਕੌਰ ਪਤਨੀ ਨੰਦ ਸਿੰਘ ਨੂੰ ਗਲੇ ਸੰਬੰਧੀ ਕੋਈ ਗੰਭੀਰ ਬੀਮਾਰੀ ਸੀ ਅਤੇ ਇਸ ਬਿਮਾਰੀ ਕਰਕੇ ਉਸਨੂੰ ਰੋਟੀ ਆਦਿ ਖਾਣ ਵਿਚ ਪਰੇਸ਼ਾਨੀ ਹੁੰਦੀ ਸੀ। ਮਨਜੀਤ ਕੌਰ ਦੀ ਬਿਮਾਰੀ ਕਾਰਨ ਮਨਜੀਤ ਕੌਰ ਦੇ ਨਾਲ-ਨਾਲ ਉਸਦਾ ਵਿਆਹੁਤਾ ਵੱਡਾ ਲੜਕਾ ਦਿਲਬਾਗ ਸਿੰਘ ਉਮਰ ਕਰੀਬ 30 ਸਾਲ ਵੀ ਪਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਕੱਲ੍ਹ ਤੋਂ ਨਹੀਂ ਚੱਲੇਗੀ ਪੰਜਾਬ ਰੋਡਵੇਜ਼
ਸ਼ੁੱਕਰਵਾਰ ਸਵੇਰੇ ਦੋਵੇਂ ਮਾਂ-ਪੁੱਤ ਪਿੰਡ ਰਾਏ ਕੇ ਕਲਾਂ ਤੋਂ ਰੇਲਵੇ ਸਟੇਸ਼ਨ ਗਿੱਦੜਬਾਹਾ ਵਿਖੇ ਪੁੱਜੇ। ਉਨ੍ਹਾਂ ਨੇ ਪਲੇਟਫਾਰਮ ਨੰਬਰ-2 ’ਤੇ ਬਣੇ ਯਾਤਰੀ ਬੈਂਚ ’ਤੇ ਬੈਠ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਬਾਰੇ ਲੋਕਾਂ ਨੂੰ ਪਤਾ ਲੱਗਣ ’ਤੇ ਰੇਲਵੇ ਪੁਲਸ ਵੱਲੋਂ ਮਨਜੀਤ ਕੌਰ ਅਤੇ ਦਿਲਬਾਗ ਸਿੰਘ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾ ’ਤੇ ਧਾਰਾ 174 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਮ੍ਰਿਤਕਾਂ ਦੇ ਘਰ ਨੰਦ ਸਿੰਘ ਤੋਂ ਇਲਾਵਾ ਮ੍ਰਿਤਕ ਦਿਲਬਾਗ ਸਿੰਘ ਦੀ ਪਤਨੀ, ਉਸਦੇ 2 ਬੱਚੇ ਅਤੇ ਛੋਟਾ ਭਰਾ ਦਰਬਾਰ ਸਿੰਘ ਰਹਿ ਗਏ ਹਨ।
ਇਹ ਵੀ ਪੜ੍ਹੋ : ਤਾਬੜਤੋੜ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਕਤਲ ਕਾਂਡ ’ਚ ਹੋਇਆ ਵੱਡਾ ਖ਼ੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅਬੋਹਰ 'ਚ ਵੱਡੀ ਵਾਰਦਾਤ, ਪਤਨੀ ਨੇ ਪੁੱਤ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਘਰ 'ਚ ਹੀ ਦੱਬੀ ਲਾਸ਼
NEXT STORY