ਪਟਿਆਲਾ : ਪਟਿਆਲਾ ਪੁਲਸ ਅਤੇ ਰੇਲਵੇ ਪੁਲਸ ਨੇ ਨਸ਼ੇ ਖਿਲਾਫ ਵੱਡੀ ਕਾਮਯਾਬੀ ਹਾਂਸਲ ਕਰਦੇ ਹੋਏ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਇਕ ਔਰਤ ਨੂੰ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗਣਤੰਤਰ ਦਿਵਸ ਦੇ ਚੱਲਦੇ ਪੁਲਸ ਵਲੋਂ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਜਾ ਰਹੀ। ਇਸ ਦੌਰਾਨ ਜਦੋਂ ਇਕ ਔਰਤ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 40 ਕਿੱਲੋ ਗਾਂਜਾ ਬਰਾਮਦ ਹੋਇਆ।
ਪੁਲਸ ਨੇ ਕਾਰਵਾਈ ਕਰਦੇ ਹੋਏ ਤੁਰੰਤ ਨਸ਼ੀਲੇ ਪਦਾਰਥ ਨੂੰ ਕਬਜ਼ੇ 'ਚ ਲੈ ਕੇ ਔਰਤ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਵਲੋਂ ਔਰਤ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਚਰਨਜੀਤ ਸਿੰਘ ਚੱਢਾ ਦਾ ਹੋਟਲ ਬਿਜ਼ਨੈੱਸ ਵੀ ਵਿਵਾਦਾਂ ਦੇ ਘੇਰੇ 'ਚ
NEXT STORY