ਪਟਿਆਲਾ/ਤਰਨਤਾਰਨ : ਸ਼ੰਭੂ-ਅੰਬਾਲਾ ਰੇਲ ਮਾਰਗ ’ਤੇ ਸੋਮਵਾਰ ਰਾਤ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿਚ ਸ਼ੰਭੂ ਕੋਲ ਰੇਲਵੇ ਲਾਈਨ ਨੁਕਸਾਨੀ ਗਈ। ਰੇਲਵੇ ਟ੍ਰੈਕ ਤੋਂ ਇਕ ਮਨੁੱਖੀ ਧੜ ਦਾ ਕੁਝ ਹਿੱਸਾ ਵੀ ਮਿਲਿਆ ਹੈ। ਪੁਲਸ ਸੂਤਰਾਂ ਮੁਤਾਬਕ ਇਹ ਲਾਸ਼ ਉਸ ਮੁਲਜ਼ਮ ਦੀ ਹੈ, ਜੋ ਰੇਲਵੇ ਟ੍ਰੈਕ ਉਪਰ ਬੰਬ ਪਲਾਂਟ ਕਰਨ ਆਇਆ ਸੀ ਪਰ ਪਲਾਂਟ ਕਰਦੇ ਸਮੇਂ ਬੰਬ ਬਲਾਸਟ ਹੋ ਗਿਆ ਅਤੇ ਮੁਲਜ਼ਮ ਦੇ ਚਿੱਥੜੇ ਉਡ ਗਏ। ਹੁਣ ਇਸ ਮਾਮਲੇ ਵਿਚ ਇਕ ਹੋਰ ਵੱਡਾ ਅਤੇ ਅਹਿਮ ਖ਼ੁਲਾਸਾ ਹੋਇਆ ਹੈ। ਪੁਲਸ ਨੇ ਬੰਬ ਧਮਾਕੇ ਵਿਚ ਮਾਰੇ ਗਏ ਮੁਲਜ਼ਮ ਦੀ ਸ਼ਨਾਖਤ ਕੀਤੀ ਹੈ। ਪੁਲਸ ਮੁਤਾਬਕ ਮੁਲਜ਼ਮ ਦਾ ਨਾਮ ਜਗਰੂਪ ਸਿੰਘ ਪੁੱਤਰ ਲਖਵਿੰਦਰ ਸਿੰਘ ਹੈ ਜੋ ਕਿ ਪਿੰਡ ਪੰਜਵੜ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
ਸੂਤਰਾਂ ਮੁਤਾਬਕ ਪੁਲਸ ਨੇ ਮੁਲਜ਼ਮ ਦੇ ਭਰਾ ਸਤਨਾਮ ਸਿੰਘ ਨੂੰ ਤਰਨਤਾਰਨ ਪੁਲਸ ਨੇ ਹਿਰਾਸਤ ਵਿਚ ਲੈਂਦੇ ਹੋਏ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਧਮਾਕੇ ਦੌਰਾਨ ਰੇਲਵੇ ਲਾਈਨ ਦੇ ਇਕ ਹਿੱਸੇ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਦੌਰਾਨ ਇਨ੍ਹਾਂ ਦੇ ਵਿਚਕਾਰ ਸਥਿਤ ਪੱਥਰ ਦੀ ਸਲੈਬ ਟੁੱਟਣ ਸਮੇਤ ਰੇਲਵੇ ਲਾਈਨ ਵੀ ਟੁੱਟ ਗਈ ਸੀ ਜਿਸ ਮਗਰੋਂ ਰੇਲਵੇ ਵਿਭਾਗ ਵੱਲੋਂ ਆਵਾਜਾਈ ਬੰਦ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
ਦੂਜੇ ਪਾਸੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਧਮਾਕੇ ਨਾਲ ਟ੍ਰੈਕ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਹ ਘਟਨਾ ਰਾਤ ਕਰੀਬ 10 ਵਜੇ ਮਾਲਗੱਡੀਆਂ ਲਈ ਨਿਰਧਾਰਤ ਰੇਲ ਪਟੜੀ ਦੇ ਕੋਲ ਵਾਪਰੀ। ਧਮਾਕੇ ਦੀ ਸੂਚਨਾ ਮਿਲਦੇ ਸਾਰ ਹੀ ਪਟਿਆਲਾ ਦੇ ਐੱਸ. ਐੱਸ. ਪੀ. ਸਮੇਤ ਸੀਨੀਅਰ ਪੁਲਸ ਅਧਿਕਾਰੀ ਘਟਨਾ ਸਥਾਨ ’ਤੇ ਪਹੁੰਚੇ। ਰੇਲਵੇ ਪੁਲਸ ਅਤੇ ਰੇਲਵੇ ਸੁਰੱਖਿਆ ਬਲ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਐੱਸ. ਐੱਸ. ਪੀ. ਨੇ ਦੱਸਿਆ, ‘ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਹੈ।’
ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
NEXT STORY