ਫਿਰੋਜ਼ਪੁਰ (ਸੰਨੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲਾ ਫਿਰੋਜ਼ਪੁਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ-ਜਲੰਧਰ ਬੂਟੇ ਵਾਲਾ, ਗੰਗਾਨਗਰ ਕੋਹਰ ਸਿੰਘ ਵਾਲਾ ਅਤੇ ਸਾਹਨੇਵਾਲ ਤੋਂ ਅੰਮਿ੍ਤਸਰ ਰੇਲਵੇ ਟਰੈਕ ਜਾਮ ਕੀਤਾ ਗਿਆ। ਕਿਸਾਨਾਂ ਨੇ ਧਰਨਾ ਲਗਾ ਕੈਪਟਨ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਰੇਲਵੇ ਟ੍ਰੈਕਾਂ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ, ਪੰਜਾਬ ਦੇ ਕਿਸਾਨਾਂ ’ਤੇ ਕੀਤੇ ਪਰਾਲੀ ਦੇ ਜੁਰਮਾਨੇ ਅਤੇ ਪਰਚੇ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ।
ਅੰਗਰੇਜ ਸਿੰਘ ਬੂਟੇ ਵਾਲਾ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲਾ ਮੀਤ ਪ੍ਰਧਾਨ ਨੇ ਦੱਸਿਆ ਕਿ ਅੱਜ ਦੇ ਸੰਘਰਸ਼ ਸਬੰਧੀ ਉਨ੍ਹਾਂ ਦੁਆਰਾ ਪਹਿਲਾਂ ਹੀ ਐੱਸ.ਐੱਸ.ਪੀ. ਤੇ ਏ.ਡੀ.ਸੀ. ਨੂੰ 3 ਦਸੰਬਰ ਨੂੰ ਮੰਗ ਪੱਤਰ ਦੇ ਕੇ ਦੱਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਧਰਨੇ ਵਾਲੀ ਥਾਂ ’ਤੇ ਪੁੱਜੀ ਪੁਲਸ ਨੇ ਕਿਸਾਨਾਂ ’ਤੇ ਬਹੁਤ ਵੱਡੇ ਤਸ਼ੱਦਦ ਕੀਤੇ ਹਨ। ਪੁਲਸ ਵਲੋਂ ਕਿਸਾਨਾਂ ਨਾਲ ਖਿੱਚ ਧੂਹ ਕੀਤੀ ਗਈ, ਕਿਸਾਨਾਂ ਦੀਆਂ ਪੱਗਾਂ ਉਤਾਰੀਆਂ ਗਈਆਂ, ਕਿਸਾਨਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ, ਜਿਸਦੀ ਕਿਸਾਨ ਸੰਘਰਸ਼ ਕਮੇਟੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਕਿਸਾਨਾਂ ਦੇ ਇਸ ਧਰਨਾ ਕਾਰਨ ਫਿਰੋਜ਼ਪੁਰ ਤੋਂ ਜਲੰਧਰ ਚੱਲਣ ਵਾਲੀਆਂ ਟਰੇਨਾਂ ਬੰਦ ਰਹੀਆਂ, ਜਿਸ ਕਾਰਨ ਯਾਤਰੀਆਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਸੁਣਾਈਆਂ ਖਰੀਆਂ-ਖਰੀਆਂ
NEXT STORY