ਅੰਮ੍ਰਿਤਸਰ/ਜੰਡਿਆਲਾ ਗੁਰੂ (ਸ਼ਰਮਾ, ਸੁਰਿੰਦਰ, ਅਵਦੇਸ਼) : ਝੁਲਸਾ ਦੇਣ ਵਾਲੀ ਗਰਮੀ ਨਾਲ਼ ਜਿੱਥੇ ਹਰ ਕੋਈ ਝੁਲਸ ਰਿਹਾ ਸੀ ਉਥੇ ਹੀ ਬੁੱਧਵਾਰ ਸ਼ਾਮ ਨੂੰ ਹੋਈ ਤੇਜ਼ ਬਾਰਿਸ਼ ਨੇ ਮੌਸਮ ਖੁਸ਼ਨੁਮਾ ਬਣਾ ਦਿੱਤਾ ਹੈ। ਵੇਖਦਿਆਂ-ਵੇਖਦਿਆਂ ਹੀ ਇਥੇ ਗੜੇ ਵੀ ਸ਼ੁਰੂ ਹੋ ਗਏ। ਇਸ ਤੋਂ ਬਾਅਦ ਬਹੁਤ ਤੇਜ਼ ਤੂਫ਼ਾਨ ਆਇਆ ਅਤੇ ਇਸ ਨਾਲ ਇਲਾਕੇ ਵਿਚ ਕਈ ਦਰੱਖਤ, ਸਾਈਨ ਬੋਰਡ ਵੀ ਡਿੱਗ ਗਏ ਜਦਕਿ ਕਈ ਦਰੱਖਤਾਂ ਦੇ ਟਾਹਣੇ ਟੁੱਟਣ ਨਾਲ ਆਵਾਜਾਈ ਵੀ ਪ੍ਰਭਾਵਤ ਹੋਈ।
ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਦੇ ਪੈਸੇ ਨਾਲ ਬਣਾਈਆਂ ਰੀਲਾਂ, ਮਾਸਟਰ ਮਾਈਂਡ ਕੁੜੀ ਦੀਆਂ ਤਸਵੀਰਾਂ ਹੋਈਆਂ ਵਾਇਰਲ
ਇਸ ਤੇਜ਼ ਮੀਂਹ ਨਾਲ ਕਈ ਮੁਹੱਲਿਆਂ ਵਿਚ ਪਾਣੀ ਭਰ ਗਿਆ। ਮੁਹੱਲਾ ਸ਼ੇਖੂਪੁਰਾ ਦੇ ਵਾਸੀਆਂ ਨੇ ਦੱਸਿਆ ਕਿ ਇਸ ਮੁਹੱਲੇ ਵਿੱਚ ਪਿਛਲੇ 70 ਸਾਲਾਂ ਤੋਂ ਪਾਣੀ ਦੀ ਮਾਰ ਹੋ ਰਹੀ ਹੈ ਜਿਸ ਦਾ ਕੋਈ ਹੱਲ ਨਹੀਂ ਨਿਕਲਿਆ। ਕਈ ਘਰਾਂ ਅਤੇ ਦੁਕਾਨਾਂ ਵਿੱਚ ਵੀ ਪਾਣੀ ਭਰ ਗਿਆ। ਇਸ ਤੋਂ ਜਲੰਧਰ ਵਿਚ ਵੀ ਅੱਜ ਜੰਮ ਕੇ ਮੀਂਹ ਪਿਆ, ਜਿਸ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁੱਝ ਸਮੇਂ ਲਈ ਰਾਹਤ ਜ਼ਰੂਰ ਮਿਲੀ ਹੈ ਪਰ ਸੜਕਾਂ ’ਤੇ ਪਾਣੀ ਭਰਨ ਨਾਲ ਆਉਣ ਜਾਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਇਹ ਵੀ ਪੜ੍ਹੋ : ਮੁਕਤਸਰ ’ਚ ਹੋਏ ਡਾਕਟਰ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪਤਨੀ ਦੇ ਕਾਰੇ ਨੇ ਉਡਾਏ ਸਭ ਦੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਮੱਕੀ ਦੀ ਮਾਰਕੀਟ ਫੀਸ ਚੋਰੀ ਰੋਕਣ ਲਈ ਮੰਡੀ ਬੋਰਡ ਨੇ ਵਪਾਰੀਆਂ ਨੂੰ ਕੀਤੀਆਂ ਸਖ਼ਤ ਹਦਾਇਤਾਂ
NEXT STORY