ਬਰਨਾਲਾ (ਵੈੱਬ ਡੈਸਕ): ਪੰਜਾਬ ਵਿਚ ਲਗਾਤਾਰ ਪੈ ਰਹੀ ਬਰਸਾਤ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਨਾਲ ਹਾਲਾਤ ਵਿਗੜਦੇ ਜਾ ਰਹੇ ਹਨ। ਕਈ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਇਸ ਵਿਚਾਲੇ ਬਰਨਾਲਾ ਵਾਸੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਆ ਰਹੇ ਹੜ੍ਹ ਡੂੰਘੀ ਸਾਜ਼ਿਸ਼ ਦਾ ਨਤੀਜਾ? 'ਆਪ' ਵਿਧਾਇਕ ਨੇ ਵਿੰਨ੍ਹੇ ਤਿੱਖੇ ਨਿਸ਼ਾਨੇ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਲੋਕਾਂ ਨੂੰ ਭਾਰੀ ਮੀਂਹ ਕਾਰਨ ਕੁਝ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਸ ਮੁਤਾਬਕ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦੇ ਨਾਲ-ਨਾਲ ਖ਼ਸਤਾ ਹਾਲਤ ਇਮਾਰਤਾਂ ਤੇ ਕੰਧਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਪਣੇ ਫ਼ੋਨ ਤੇ ਪਾਵਰ ਬੈਂਕ ਚਾਰਜ ਕਰਕੇ ਰੱਖਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਾਫ਼ ਪਾਣੀ, ਸੁੱਕਾ ਰਾਸ਼ਨ ਤੇ ਜ਼ਰੂਰੀ ਦਵਾਈਆਂ ਆਦਿ ਕੋਲ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਹੋਵੇਗਾ ਖ਼ਤਮ? ਹਾਈਕਮਾਨ ਨੇ ਦੋ ਵੱਡੇ ਆਗੂਆਂ ਦੀ ਪਵਾਈ 'ਜੱਫੀ'
ਐਡਵਾਇਜ਼ਰੀ ਵਿਚ ਲੋਕਾਂ ਨੂੰ ਬਿਜਲੀ ਦੇ ਖੰਬਿਆਂ, ਤਾਰਾਂ, ਲੋਹੇ ਦੀਆਂ ਗਰਿੱਲਾਂ ਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਲਈ ਆਖ਼ਿਆ ਗਿਆ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਪਾਣੀ ਭਰਨ ਤੇ ਲਾਈਟ ਚਲੀ ਜਾਣ 'ਤੇ ਬਿਜਲੀ ਸਪਲਾਈ ਬੰਦ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਲੋੜ ਪੈਣ 'ਤੇ ਲੋਕ ਕੰਟਰੋਲ ਰੂਮ ਨੰਬਰ 01679-233031 'ਤੇ ਸੰਪਰਕ ਕਰ ਸਕਦੇ ਹਨ। ਲੋਕਾਂ ਨੂੰ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾ ਰਹੀਆਂ ਸਲਾਹਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ
NEXT STORY