ਚੰਡੀਗੜ੍ਹ (ਪਾਲ) : ਸ਼ਹਿਰ 'ਚ ਮੰਗਲਵਾਰ ਇਕ ਵਾਰ ਫਿਰ ਸਵੇਰੇ ਧੁੰਦ ਦੇਖਣ ਨੂੰ ਮਿਲੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧੁੱਪ ਨਿਕਲ ਰਹੀ ਹੈ ਤੇ ਧੁੰਦ ਨਹੀਂ ਪਈ। ਇਸ ਲਈ ਠੰਡ ਤੋਂ ਕੁਝ ਰਾਹਤ ਮਿਲੀ ਹੈ ਪਰ ਮੰਗਲਵਾਰ ਸਵੇਰੇ 50 ਤੋਂ 150 ਮੀਟਰ ਤੱਕ ਰਿਕਾਰਡ ਹੋਈ। ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਸ਼ਹਿਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਸਵੇਰ ਤੋਂ ਸ਼ਹਿਰ 'ਚ ਮੀਂਹ ਪੈ ਰਿਹਾ ਸੀ। ਪਿਛਲੇ 24 ਘੰਟਿਆਂ ਵਿਚ ਸ਼ਹਿਰ ਵਿਚ ਪੱਛਮੀ ਪੌਣਾਂ ਸਰਗਰਮ ਹੋ ਚੁੱਕੀਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਬਣ ਗਈ ਹੈ। 3 ਫਰਵਰੀ ਨੂੰ ਵੀ ਸ਼ਹਿਰ ਵਿਚ ਪੱਛਮੀ ਪੌਣਾਂ ਸਰਗਰਮ ਹੋਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੀ ਫਾਰਕਾਸਟ ਵਿਚ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਵਿਭਾਗ ਨੇ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਮੰਗਲਵਾਰ ਵੱਧ ਤੋਂ ਵੱਧ ਤਾਪਮਾਨ 19.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਆਮ ਵਾਂਗ ਰਹੇਗਾ। ਵੱਧ ਤੋਂ ਵੱਧ ਤਾਪਮਾਨ 17 ਤੋਂ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਤੋਂ 9 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਰਹੇਗਾ ਤਾਪਮਾਨ
ਬੁੱਧਵਾਰ ਹਲਕੀ ਬੱਦਲਵਾਈ ਰਹੇਗੀ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 9 ਡਿਗਰੀ ਰਹਿ ਸਕਦਾ ਹੈ।
ਵੀਰਵਾਰ ਵੀ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 10 ਡਿਗਰੀ ਰਹਿ ਸਕਦਾ ਹੈ।
ਸ਼ੁੱਕਰਵਾਰ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ, ਸਵੇਰ ਅਤੇ ਸ਼ਾਮ ਨੂੰ ਧੁੰਦ ਪੈ ਸਕਦੀ ਹੈ, ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 8 ਡਿਗਰੀ ਰਹਿ ਸਕਦਾ ਹੈ।
ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ 'ਚ ਪਹਿਲੇ ਸਥਾਨ 'ਤੇ ਸੰਗਰੂਰ ਜ਼ਿਲ੍ਹਾ, CM ਮਾਨ ਨੇ ਦਿੱਤੀਆਂ ਵਧਾਈਆਂ
NEXT STORY