ਲੁਧਿਆਣਾ (ਨਰਿੰਦਰ) : ਮਾਰਚ ਦਾ ਮਹੀਨਾ ਚੜ੍ਹਦੇ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ ਪਰ ਮੌਸਮ 'ਚ ਆਏ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਆਉਣ ਵਾਲੇ 2-3 ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, ਪੂਰੀ ਹੋਣ ਵਾਲੀ ਹੈ ਸਜ਼ਾ
ਇਸ ਕਾਰਨ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ : ਹੁਣ ਬਿਨਾਂ ਖ਼ਰਚੇ ਦੇ ਛੱਤਾਂ 'ਤੇ ਲਗਵਾਓ ਸੋਲਰ ਪਾਵਰ ਪਲਾਂਟ, ਜਲਦੀ ਕਰੋ ਕਿਤੇ ਤਾਰੀਖ਼ ਨਾ ਨਿਕਲ ਜਾਵੇ...
ਹਾਲਾਂਕਿ ਪੱਛਮੀ ਚੱਕਰਵਾਤ ਦੇ ਪ੍ਰਭਾਵ ਕਾਰਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਅਗਲੇ 2 ਤੋਂ 3 ਦਿਨਾਂ ਤੱਕ ਸੂਬੇ ਦੇ ਕੁੱਝ ਹਿੱਸਿਆਂ 'ਚ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲਾਂ ਨੂੰ ਹਲਕਾ ਪਾਣੀ ਨਾ ਲਾਉਣ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ-ਖੰਨਾ ਤੇ ਜਗਰਾਓਂ ਵਿਚਕਾਰ ਸ਼ੁਰੂ ਹੋਵੇ ਲੋਕਲ ਟਰੇਨ, MP ਬਿੱਟੂ ਨੇ ਰੇਲ ਮੰਤਰੀ ਅੱਗੇ ਰੱਖੀ ਮੰਗ
NEXT STORY