ਲੁਧਿਆਣਾ: ਪੰਜਾਬ 'ਚ ਅੱਜ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਲੰਮੇ ਸਮੇਂ ਤੋਂ ਸੁਸਤ ਚੱਲ ਰਿਹਾ ਮਾਨਸੂਨ ਹੁਣ ਐਕਿਟਵ ਹੋਣ ਜਾ ਰਿਹਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅਗਨ ਭੇਟ
ਸੂਬੇ ਵਿਚ ਸੋਮਵਾਰ ਨੂੰ ਵੀ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤਨ ਤਾਪਮਾਨ ਆਮ ਨਾਲੋਂ 2.1 ਡਿਗਰੀ ਵਾਧੂ ਦਰਜ ਕੀਤਾ ਗਿਆ। ਸੋਮਵਾਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਬਾਰਿਸ਼ ਹੋਈ। ਮੌਸਮ ਵਿਭਾਗ ਵੱਲੋਂ ਦੇਰ ਰਾਤ ਨੂੰ ਪੂਰਬੀ ਮਾਲਵਾ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਸੀ। ਉੱਥੇ ਹੀ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਨੇ ਵਿਧਾਇਕ ਪਰਗਟ ਸਿੰਘ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
NEXT STORY