ਜਲੰਧਰ (ਵੈੱਬ ਡੈਸਕ)- ਪੰਜਾਬ ਦਾ ਮੌਸਮ ਇਕ ਵਾਰ ਵਿਗੜ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਵਿਚ ਮੀਂਹ ਸਬੰਧੀ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਥੇ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਪਰ ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ।
ਇਸ ਦੇ ਬਾਵਜੂਦ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅੱਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ASI ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
ਦੱਸ ਦੇਈਏ ਕਿ ਸੰਗਰੂਰ ਵਿਚ ਤੂਫ਼ਾਨ ਕਾਰਨ ਫ਼ਸਲ ਤਬਾਹ ਹੋਣ ਕਰਕੇ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਚਾਨਕ ਬਦਲੇ ਮੌਸਮ ਦੇ ਮਿਜਾਜ਼ ਨੇ ਉਨ੍ਹਾਂ ‘ਤੇ ਕਹਿਰ ਵਰ੍ਹਾਇਆ ਹੈ ਅਤੇ ਮੀਂਹ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਥੇ ਹੀ ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਮੌਜੂਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਸਪੱਸ਼ਟ ਤੌਰ 'ਤੇ ਵਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕਾਲਜ 'ਚ ਵਾਪਰੀ ਵੱਡੀ ਘਟਨਾ ਨੇ ਉਡਾਏ ਹੋਸ਼, ਪ੍ਰੋਫ਼ੈਸਰ ਦੇ ਬੇਟੇ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੇ ASI ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
NEXT STORY