ਪਟਿਆਲਾ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਤਾਜ਼ਾ ਹਾਲਾਤ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਤਾਪਮਾਨ ਵਿਚ ਗਿਰਾਵਟ ਆਉਣ ਦੇ ਨਾਲ-ਨਾਲ ਮੌਸਮ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ, ਇਸ ਤੋਂ ਇਲਾਵਾ ਪਹਾੜਾਂ ਵਿਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਵੀ ਮੌਸਮ ਵਿਚ ਇਹ ਤਬਦੀਲੀ ਆਈ ਹੈ। ਇਹੋ ਕਾਰਣ ਹੈ ਕਿ ਪੰਜਾਬ ਵਿਚ ਠੰਡ ਨੇ ਜਨਵਰੀ ਵਰਗੀ ਮਹੀਨੇ ਵਾਲੀ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਹੈ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿਚ 3.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 4.1 ਡਿਗਰੀ ਹੇਠਾਂ ਪਹੁੰਚ ਗਿਆ ਹੈ। ਪਟਿਆਲਾ ਵਿਚ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ
ਇਸ ਤੋਂ ਇਲਾਵਾ ਅਗਲੇ ਦੋ ਦਿਨਾਂ ਲਈ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿਚ ਗਰਜ ਦੇ ਨਾਲ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ 'ਆਰੇਂਜ ਅਲਰਟ' ਵੀ ਜਾਰੀ ਕੀਤਾ ਹੈ। ਵਿਭਾਗ ਅਨੁਸਾਰ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (ਹਨੇਰੀ) ਚੱਲਣ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਇਸ ਤੋਂ ਇਲਾਵਾ 19 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਰਾਜਸਥਾਨ ਦੇ ਉੱਪਰ ਬਣਿਆ ਇਕ ਮੌਸਮੀ ਸਿਸਟਮ ਹੁਣ ਪੱਛਮੀ ਰਾਜਸਥਾਨ ਵੱਲ ਖਿਸਕ ਗਿਆ ਹੈ ਅਤੇ ਸਰਗਰਮ ਹੈ। ਇਸ ਦੇ ਨਾਲ ਹੀ ਇਕ ਪੱਛਮੀ ਵਿੱਸ਼ੋਭ (Western Disturbance) ਵੀ ਚੱਲ ਰਿਹਾ ਹੈ, ਜੋ ਉਚਾਈ 'ਤੇ ਹਵਾਵਾਂ ਵਿਚ ਹਲਚਲ ਪੈਦਾ ਕਰ ਰਿਹਾ ਹੈ। ਹਾਲਾਂਕਿ ਹਰਿਆਣਾ ਦੇ ਉੱਪਰ ਬਣਿਆ ਸਿਸਟਮ ਹੁਣ ਕਮਜ਼ੋਰ ਹੋ ਚੁੱਕਾ ਹੈ ਪਰ ਇਨ੍ਹਾਂ ਕਾਰਨਾਂ ਕਰਕੇ ਆਉਣ ਵਾਲੇ ਸਮੇਂ ਵਿਚ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ। ਤਾਜ਼ਾ ਅੰਕੜਿਆਂ ਅਨੁਸਾਰ 18 ਮਾਰਚ ਨੂੰ ਸਵੇਰ ਤੋਂ ਸ਼ਾਮ ਤੱਕ ਸਭ ਤੋਂ ਵੱਧ ਮੀਂਹ ਪਠਾਨਕੋਟ (4.5 ਮਿਲੀਮੀਟਰ) ਅਤੇ ਅੰਮ੍ਰਿਤਸਰ (0.5 ਮਿਲੀਮੀਟਰ) ਵਿਚ ਦਰਜ ਕੀਤਾ ਗਿਆ। ਲੁਧਿਆਣਾ, ਜਲੰਧਰ ਤੇ ਚੰਡੀਗੜ੍ਹ ਵਿਚ ਸਿਰਫ਼ ਹਲਕੀ ਬੂੰਦਾ-ਬਾਂਦੀ ਹੋਈ ਹੈ।
ਇਹ ਵੀ ਪੜ੍ਹੋ : 4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ ਕੇ ਖਪਤਕਾਰ ਚਿੰਤਾ 'ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ
NEXT STORY