ਚੰਡੀਗੜ੍ਹ : ਪੰਜਾਬ 'ਚ ਭਾਵੇਂ ਹੀ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਗਰੀਨ ਜ਼ੋਨ 'ਚ ਆ ਗਿਆ ਹੈ ਪਰ ਇਸ ਦੇ ਨਾਲ ਹੀ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ 'ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : PGI 'ਚ ਮਰੀਜ਼ਾਂ ਨਾਲ ਖੁੱਲ੍ਹੀ ਲੁੱਟ, ਡਾਇਰੈਕਟਰ ਨੂੰ ਭੇਜੀ ਗਈ ਸ਼ਿਕਾਇਤ
ਮੋਹਾਲੀ ਰਿਹਾ ਸਭ ਤੋਂ ਠੰਡਾ ਸ਼ਹਿਰ
ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਮੋਹਾਲੀ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਐਤਵਾਰ ਸ਼ਾਮ ਦੇ ਤਾਪਮਾਨ ਅਨੁਸਾਰ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਡੱਲੇਵਾਲ ਦਾ ਮੂੰਹ ਰਾਹੀਂ ਮੈਡੀਕਲ ਸਹਾਇਤਾ ਤੇ ਖਾਣ-ਪੀਣ ਤੋਂ ਜਵਾਬ, ਹਾਲਤ ਬੇਹੱਦ ਨਾਜ਼ੁਕ
ਇੱਥੇ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 4.8 ਡਿਗਰੀ ਵਧਿਆ, ਜਿਸ ਤੋਂ ਬਾਅਦ ਤਾਪਮਾਨ ਆਮ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
70 ਸਾਲਾ ਬਜ਼ੁਰਗ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
NEXT STORY